ਦੀਵਾਲੀ ਮੌਕੇ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਵਲੋਂ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਆਪਣੇ ਵਾਅਦਿਆਂ ਮੁਤਾਬਕ ਸੂਬੇ ਵਿੱਚ ਬਿਜਲੀ ਸਸਤੀ ਕਰ ਦਿੱਤੀ ਹੈ। ਹੁਣ ਸੂਬੇ ਦੇ ਸਾਰੇ ਖਪਤਕਾਰਾਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਮਿਲੇਗੀ। ਹਾਲਾਂਕਿ ਇਹ ਸਲੈਬ ਸਿਰਫ 7 ਕਿਲੋਵਾਟ ਤੱਕ ਦੇ ਖਪਤਕਾਰਾਂ ਲਈ ਹੋਵੇਗੀ ਪਰ ਪੂਰੇ ਸੂਬੇ ਦੀ 95 ਫੀਸਦੀ ਆਬਾਦੀ ਇਸ 'ਚ ਕਵਰ ਹੋਵੇਗੀ। ਇਹ ਬਿਜਲੀ ਦਰਾਂ ਅੱਜ ਤੋਂ ਹੀ ਲਾਗੂ ਹੋਣਗੀਆਂ। 


ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਚੰਨੀ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਘੋਸ਼ਣਾ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਇਹ ਦੇਸ਼ ਵਿੱਚ ਬਿਜਲੀ ਦੀ ਸਭ ਤੋਂ ਸਸਤੀ ਦਰ ਹੋਵੇਗੀ। ਇਸ ਨਾਲ ਪੰਜਾਬ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ 200 ਯੂਨਿਟ ਮੁਫ਼ਤ ਬਿਜਲੀ ਸਕੀਮ ਪਹਿਲਾਂ ਵਾਂਗ ਹੀ ਜਾਰੀ ਰਹੇਗੀ, ਜਿਸ ਤਹਿਤ ਸੂਬੇ ਦੇ 21 ਲੱਖ ਘਰ ਕਵਰ ਕੀਤੇ ਗਏ ਹਨ। ਜੇਕਰ ਇਹ ਘਰ ਇਸ ਯੂਨਿਟ ਤੋਂ ਵੱਧ ਖਰਚ ਕਰਦੇ ਹਨ ਤਾਂ ਵੀ ਬਿਜਲੀ ਦਾ ਬਿੱਲ ਬਹੁਤ ਮਾਮੂਲੀ ਆਵੇਗਾ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸੀਐਮ ਚੰਨੀ ਨੇ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ DA 'ਚ 11 ਫੀਸਦੀ ਵਾਧਾ ਅਤੇ 440 ਕਰੋੜ ਰੁਪੇ ਦੇ ਬਕਾਏ ਦਿੱਤੇ ਜਾਣਗੇ


ਸਮਾਲ ਸਕੇਲ ਇੰਡਸਟਰੀਜ਼ ਨੂੰ ਵੀ ਖੁਸ਼ ਕੀਤਾ


ਸੋਮਵਾਰ ਦੀ ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਨੇ ਛੋਟੇ ਉਦਯੋਗਾਂ ਨਾਲ ਜੁੜੇ ਖਪਤਕਾਰਾਂ ਨੂੰ ਵੀ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਐਮਐਸਐਮਈ ਖਪਤਕਾਰਾਂ ਦੇ ਬਿਜਲੀ ਬਿੱਲ ਵਿੱਚ ਵੀ 50 ਪ੍ਰਤੀਸ਼ਤ ਦੀ ਕਟੌਤੀ ਕੀਤੀ ਹੈ। ਚੰਨੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਛੋਟੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ।


ਦਿੱਲੀ ਸਰਕਾਰ ਦੀ ਮਿਸਾਲ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਥੇ ਸਰਕਾਰ ਸਿਰਫ਼ 2200 ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ ਪਰ ਪੰਜਾਬ ਸਰਕਾਰ ਆਪਣੇ ਖਪਤਕਾਰਾਂ ਲਈ 3316 ਕਰੋੜ ਰੁਪਏ ਦੀ ਸਬਸਿਡੀ ਦੇਣ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਗੁਰਕੀਰਤ ਕੋਟਲੀ ਅਤੇ ਅਰੁਣਾ ਚੌਧਰੀ ਵੀ ਮੌਜੂਦ ਸਨ।



💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends