ਪਦ ਉੱਨਤ ਲੈਕਚਰਾਰਾਂ ਦਾ ਵਿਭਾਗੀ ਟੈਸਟ ਲੈਣਾ ਗ਼ੈਰਵਾਜਿਬ ਫ਼ੈਸਲਾ: ਡੀ.ਟੀ.ਐੱਫ.

 ਪਦ ਉੱਨਤ ਲੈਕਚਰਾਰਾਂ ਦਾ ਵਿਭਾਗੀ ਟੈਸਟ ਲੈਣਾ ਗ਼ੈਰਵਾਜਿਬ ਫ਼ੈਸਲਾ: ਡੀ.ਟੀ.ਐੱਫ.



ਦਲਜੀਤ ਕੌਰ ਭਵਾਨੀਗੜ੍ਹ



ਚੰਡੀਗੜ੍ਹ, 10 ਨਵੰਬਰ, 2021: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਿੱਖਿਆ ਵਿਭਾਗ ਵੱਲੋਂ ਸਾਲ 2018 ਤੋਂ ਬਾਅਦ ਪਦ ਉੱਨਤ ਹੋਏ ਲੈਕਚਰਾਰਾਂ ਦੇ ਵਿਭਾਗੀ ਟੈਸਟ ਲੈਣ ਦੇ ਫੈਸਲੇ ਨੂੰ ਗੈਰ ਵਾਜਿਬ ਕਰਾਰ ਦਿੰਦਿਆਂ, ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ 15-15, 20-20 ਸਾਲ ਤੋਂ ਬਤੌਰ ਮਾਸਟਰ ਕਾਡਰ ਕੰਮ ਕਰਨ ਤੋਂ ਪਦ ਉੱਨਤ ਕੀਤੇ ਗਏ ਲੈਕਚਰਾਰਾਂ ਉੱਤੇ ਵਿਭਾਗੀ ਟੈਸਟ ਥੋਪਣਾ ਤਰਕਹੀਣ ਹੈ ਅਤੇ ਇੰਨ੍ਹਾਂ ਅਧਿਆਪਕਾਂ ਦੇ ਲੰਬੇ ਤਜਰਬੇ ਅਤੇ ਹੁਨਰ ਦਾ ਅਪਮਾਨ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਇੰਨ੍ਹਾਂ ਅਧਿਆਪਕਾਂ ਦੀ ਮਾਸਟਰ ਕਾਡਰ ਵਿੱਚ ਕੰਮ ਕਰਦਿਆਂ ਦੀ ਕਾਰਜਕੁਸ਼ਲਤਾ, ਸੀਨੀਆਰਤਾ ਅਤੇ ਲੋੜੀਂਦੀ ਯੋਗਤਾ ਦੇ ਅਧਾਰ 'ਤੇ ਹੀ ਪਦ ਉੱਨਤੀ ਕੀਤੀ ਹੈ ਅਤੇ 2018 ਵਿੱਚ ਪਦ ਉੱਨਤ ਹੋਏ ਲੈਕਚਰਾਰਾਂ ਨੂੰ ਹੁਣ ਤਿੰਨ ਸਾਲ ਬਾਅਦ ਵਿਭਾਗੀ ਟੈਸਟ ਦੇਣ ਲਈ ਆਦੇਸ਼ ਕਰਨਾ ਕਿਸੇ ਢੰਗ ਨਾਲ ਜਾਇਜ਼ ਨਹੀਂ ਹੈ।




ਆਗੂਆਂ ਨੇ ਦੋਸ਼ ਲਾਇਆ ਕਿ ਪੁਰਾਣੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਿਵਲ ਸੇਵਾਵਾਂ ਨਿਯਮਾਵਲੀ ਵਿੱਚ ਆਪਣੇ ਪੱਧਰ 'ਤੇ ਸੋਧਾਂ ਕੀਤੀਆਂ ਗਈਆਂ ਹਨ। ਉਨ੍ਹਾਂ ਅਜਿਹੀਆਂ ਸੋਧਾਂ ਬਾਰੇ ਅਧਿਆਪਕਾਂ ਜਾਂ ਅਧਿਆਪਕ ਜਥੇਬੰਦੀਆਂ ਨਾਲ ਕੋਈ ਵਿਚਾਰ ਵਟਾਂਦਰਾ ਕਰਨ ਦੀ ਕੋਈ ਲੋੜ ਨਹੀਂ ਸਮਝੀ ਗਈ। ਆਗੂਆਂ ਨੇ ਕਿਹਾ ਕਿ ਇੰਨ੍ਹਾਂ ਸੋਧਾਂ ਰਾਹੀਂ ਵਿਭਾਗੀ ਪਦ ਉੱਨਤੀਆਂ ਦੇ ਰਾਹ ਵਿੱਚ ਰੋੜੇ ਅਟਕਾ ਦਿੱਤੇ ਗਏ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇੰਨ੍ਹਾਂ ਸੋਧਾਂ ਦੀ ਮੁੜ ਨਜ਼ਰਸਾਨੀ ਕਰਦਿਆਂ ਅਜਿਹੀਆਂ ਸੋਧਾਂ ਰੱਦ ਕੀਤੀਆਂ ਜਾਣ। 



ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇਹ ਵਿਭਾਗੀ ਟੈਸਟ ਵਾਪਸ ਲਿਆ ਜਾਵੇ ਨਹੀਂ ਤਾ ਆਉਣ ਵਾਲੇ ਸਮੇਂ ਵਿੱਚ ਇਸ ਹੁਕਮ ਖ਼ਿਲਾਫ਼ ਲਾਮਬੰਦੀ ਕਰਕੇ ਸੰਘਰਸ਼ ਵਿੱਢਿਆ ਜਾਵੇਗਾ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends