ਡਾਇਰੈਕਟੋਰੇਟ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ, ਐਸ.ਸੀ.ਐਫ. ਨੰ. 7, ਫੇਜ਼-1, ਐਸਏਐਸ ਨਗਰ ਮੁਹਾਲੀ
ਅਨੁਸੂਚਿਤ ਜਾਤੀਆਂ ਦੇ ਗਰੈਜੂਏਟ ਯੁਵਕਾਂ ਲਈ ਸਟੈਨੋਗ੍ਰਾਫੀ ਸਿਖਲਾਈ ਸੰਸਥਾਵਾਂ
ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਟ੍ਰੇਨਿੰਗ ਵਾਸਤੇ ਦਾਖ਼ਲਾ ਨੋਟਿਸ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਅਨੁਸੂਚਿਤ
ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਯੁਵਕਾਂ ਨੂੰ
ਪੰਜਾਬੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇੱਕ ਸਾਲ ਦੀ ਮੁਫ਼ਤ ਟ੍ਰੇਨਿੰਗ ਦੇਣ
ਲਈ ਸੈਸ਼ਨ 2021-22 ਦੇ ਦਾਖ਼ਲੇ ਲਈ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ।
ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ, ਜਿਸ ਦੀ ਘੱਟੋ-ਘੱਟ ਵਿੱਦਿਅਕ
ਯੋਗਤਾ ਗਰੈਜੂਏਸ਼ਨ ਹੋਵੇਗੀ, ਸਕੀਮ ਅਧੀਨ ਲਾਭ ਪ੍ਰਾਪਤ ਕਰ ਸਕਦੇ ਹਨ। ਬਿਨੈਕਾਰ ਵੱਲੋਂ ਮੁਕੰਮਲ ਦਰਖ਼ਾਸਤ, ਯੋਗਤਾਵਾਂ ਨਾਲ ਸਬੰਧਤ ਸਰਟੀਫਿਕੇਟਾਂ ਦੀਆਂ
ਤਸਦੀਕਸ਼ੁਦਾ ਕਾਪੀਆਂ ਸਹਿਤ 12.11.2021 ਤੱਕ ਸਬੰਧਤ ਦਫ਼ਤਰ ਵਿਚ ਪਹੁੰਚ ਜਾਣੀ
ਚਾਹੀਦੀ ਹੈ।