ਪੰਜਾਬ ਸਰਕਾਰ ਵੱਲੋਂ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਟ੍ਰੇਨਿੰਗ ਵਾਸਤੇ ਅਰਜ਼ੀਆਂ ਮੰਗੀਆਂ

 

ਡਾਇਰੈਕਟੋਰੇਟ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ, ਐਸ.ਸੀ.ਐਫ. ਨੰ. 7, ਫੇਜ਼-1, ਐਸਏਐਸ ਨਗਰ ਮੁਹਾਲੀ

 ਅਨੁਸੂਚਿਤ ਜਾਤੀਆਂ ਦੇ ਗਰੈਜੂਏਟ ਯੁਵਕਾਂ ਲਈ ਸਟੈਨੋਗ੍ਰਾਫੀ ਸਿਖਲਾਈ ਸੰਸਥਾਵਾਂ ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਟ੍ਰੇਨਿੰਗ  ਵਾਸਤੇ  ਦਾਖ਼ਲਾ ਨੋਟਿਸ 

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਯੁਵਕਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇੱਕ ਸਾਲ ਦੀ ਮੁਫ਼ਤ ਟ੍ਰੇਨਿੰਗ ਦੇਣ ਲਈ ਸੈਸ਼ਨ 2021-22 ਦੇ ਦਾਖ਼ਲੇ ਲਈ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ। 



ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ।  ਬਿਨੈਕਾਰ ਦੀ ਉਮਰ 12.11.2421 ਨੂੰ30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸਕੀਮ ਅਧੀਨ ਦਾਖ਼ਲੇ ਲਈ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀ ਦੇ  ਪਰਿਵਾਰਾਂ ਦੀ ਸਾਲਾਨਾ ਆਮਦਨ ਹੱਦ ਪੇਂਡੂ ਖੇਤਰ ਲਈ 67649/- ਰੁਪਏ ਅਤੇ ਸ਼ਹਿਰੀ ਖੇਤਰ ਲਈ 88756/- ਰੁਪਏ ਤੋਂ ਵੱਧ ਨਹੀਂ ਹੋਵੇਗੀ। ਇਸ ਉਪਰੰਤ ਸੀਟਾਂ ਖਾਲੀ ਰਹਿ ਜਾਂਦੀਆਂ ਹਨ, ਤਦ 2.50 ਲੱਖ ਰੁਪਏ ਤੱਕ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਵਿਚਾਰਿਆ ਜਾਵੇਗਾ, ਪ੍ਰੰਤੂ ਉਨ੍ਹਾਂ ਨੂੰ ਸਿਖਲਾਈ ਦੌਰਾਨ ਵਜ਼ੀਫ਼ੇ ਦੀ ਅਦਾਇਗੀ ਕੀਤੀ ਜਾਵੇਗੀ। 


ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ, ਜਿਸ ਦੀ ਘੱਟੋ-ਘੱਟ ਵਿੱਦਿਅਕ ਯੋਗਤਾ ਗਰੈਜੂਏਸ਼ਨ ਹੋਵੇਗੀ, ਸਕੀਮ ਅਧੀਨ ਲਾਭ ਪ੍ਰਾਪਤ ਕਰ ਸਕਦੇ ਹਨ। ਬਿਨੈਕਾਰ ਵੱਲੋਂ ਮੁਕੰਮਲ ਦਰਖ਼ਾਸਤ, ਯੋਗਤਾਵਾਂ ਨਾਲ ਸਬੰਧਤ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਸਹਿਤ 12.11.2021 ਤੱਕ ਸਬੰਧਤ ਦਫ਼ਤਰ ਵਿਚ ਪਹੁੰਚ ਜਾਣੀ ਚਾਹੀਦੀ ਹੈ। 


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends