BIG BREAKING: ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ 'ਤੇ, ਹਾਈਕੋਰਟ ਵਲੋਂ ਸਟੇਅ , ਪੜ੍ਹੋ

BIG BREAKING: ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ 'ਤੇ, ਹਾਈਕੋਰਟ ਵਲੋਂ ਸਟੇਅ , ਪੜ੍ਹੋ

ਚੰਡੀਗੜ੍ਹ- ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਤੇ ਵੱਡੀ ਖਬਰ ਸਾਹਮਣੇ ਆਈ ਹੈ। ਹਾਈਕੋਰਟ ਨੇ 28 ਨਵੰਬਰ ਨੂੰ ਹੋਣ ਵਾਲੀ ਪੰਜਾਬ ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ 'ਤੇ ਰੋਕ ਲਗਾ ਦਿੱਤੀ ਹੈ। 


ਇਹ ਵੀ ਪੜ੍ਹੋ: 


ਹਾਈਕੋਰਟ ਵੱਲੋਂ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਅਤੇ ਸਿੱਖਿਆ ਸਕੱਤਰ ਨੂੰ 29 ਨਵੰਬਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਮਾਨਯੋਗ ਜਸਟਿਸ ਜੀ.ਐਸ. ਸੰਧਾਵਾਲੀਆ ਅਤੇ ਜਸਟਿਸ ਵਿਕਾਸ ਸੂਰੀ ਦੀ ਬੈਂਚ ਨੇ ਨਿਯੁਕਤੀ ਪ੍ਰਕਿਰਿਆ ਵਿਰੁੱਧ ਦਾਇਰ ਕਈ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ। 





ਇਸ ਭਰਤੀ ਤੇ ਰੋਕ ਲੱਗਣ ਦਾ ਮੁੱਖ ਕਾਰਨ ਕਈ ਪਟੀਸ਼ਨਰਾਂ ਵੱਲੋਂ ਨਿਯੁਕਤੀ ਪ੍ਰਕਿਰਿਆ ਵਿੱਚ ਤੈਅ ਸ਼ਰਤਾਂ ਦੇ ਖਿਲਾਫ ਦਾਇਰ ਪਟੀਸ਼ਨ ਹੈ। ਪਟੀਸ਼ਨਰਾਂ ਵੱਲੋਂ ਨਿਯੁਕਤੀ ਪ੍ਰਕਿਰਿਆ ਦੀਆਂ ਸ਼ਰਤਾਂ ਦੇ ਖਿਲਾਫ ਚੁਣੌਤੀ ਦਿੱਤੀ ਸੀ।

 

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਲਿਆ ਵੱਡਾ ਫੈਸਲਾ, ਪੜ੍ਹੋ 


 6TH PAY COMMISSION: ਮੋਬਾਈਲ ਭਤਾ ਮਿਲੇਗਾ, ਪੇ ਮੈਟ੍ਰਿਕਸ ਲੇਬਲ ਅਨੁਸਾਰ, (ਮੁਲਾਜ਼ਮਾਂ ਨੂੰ ਸਿਰਫ 3 ਲੇਬਲ ਵਿੱਚ ਵੰਡਿਆ)



ਮਾਨਯੋਗ ਅਦਾਲਤ ਨੇ 21 ਸਤੰਬਰ ਨੂੰ ਇਸ ਪਟੀਸ਼ਨ ਤੇ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਪੁੱਛਿਆ ਸੀ ਕਿ  ਕਿਉਂ ਨਾ ਇਸ ਭਰਤੀ ਪ੍ਰਕ੍ਰਿਆ ਨੂੰ ਰੋਕ ਦਿੱਤਾ ਜਾਵੇ ਸਰਕਾਰ ਵੱਲੋਂ ਦਿੱਤੇ ਗਏ ਜਵਾਬ ਤੇ ਹਾਈਕੋਰਟ ਨੇ ਕਿਹਾ ਕਿ ਜਵਾਬ ਸਪਸ਼ਟ ਨਹੀਂ ਹੈ ਅਤੇ ਸਰਕਾਰ ਦੋਵਾਂ ਨੋਟੀਫਿਕੇਸ਼ਨਾਂ ਤੇ ਕੋਈ ਜਵਾਬ ਨਹੀਂ ਦੇ ਸਕੀ।

___________________________________

 ਪਾਓ ਹਰੇਕ ਅਪਡੇਟ ਆਪਣੇ ਮੋਬਾਈਲ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ 

-------------------------------------------------

ਇਸ ਲਈ ਹਾਈਕੋਰਟ ਨੇ ਹੁਣ 28 ਨਵੰਬਰ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ 'ਤੇ ਰੋਕ ਲਗਾ ਦਿੱਤੀ ਹੈ।


ਹਾਈਕੋਰਟ ਵੱਲੋਂ 28 ਨਵੰਬਰ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਦੇ ਰੋਕ ਲੱਗਣ ਉਪਰੰਤ ਇਸ ਭਰਤੀ ਤੇ ਲਟਕਣ ਦੀ ਪੂਰੀ ਸੰਭਾਵਨਾ ਬਣ ਗਈ ਹੈ। ਕਿਉਂਕਿ ਜਨਵਰੀ ਅਤੇ ਫ਼ਰਵਰੀ ਮਹੀਨੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਦੀ ਸੰਭਾਵਨਾ ਹੈ। ਅਤੇ ਚੋਣਾਂ ਤੋਂ ਬਾਅਦ ਕਿਸ ਪਾਰਟੀ ਦੀ ਸਰਕਾਰ ਬਣਦੀ ਹੈ ਅਤੇ ਉਹ ਇਸ ਭਰਤੀ ਬਾਰੇ ਕੀ ਫੈਸਲਾ ਲੈਂਦੇ ਹਨ ਇਹ ਦੇਖਣਾ ਹੋਵੇਗਾ।

ਵੱਡੀ ਖ਼ਬਰ:
ਕੱਚੇ ਮੁਲਾਜ਼ਮ ਹੋਣਗੇ ਪੱਕੇ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਪੜ੍ਹੋ

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends