ਜਰਨੈਲ ਸਿੰਘ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ(ਸੈਸਿ),ਸ਼ਭਸ ਨਗਰ ਅਹੁੱਦਾ ਸੰਭਾਲਿਆ

 ਜਰਨੈਲ ਸਿੰਘ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ(ਸੈਸਿ),ਸ਼ਭਸ ਨਗਰ ਅਹੁੱਦਾ ਸੰਭਾਲਿਆ

ਨਵਾਂ ਸ਼ਹਿਰ,12 ਨਵੰਬਰ (ਗੁਰਦਿਆਲ ਮਾਨ): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਅਜੌਏ ਸ਼ਰਮਾ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਜੀ ਦੇ ਹੁਕਮਾਂ ਨਾਲ ਸ. ਜਰਨੈਲ ਸਿੰਘ ਜੀ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ),ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਇਥੇ ਜਿਕਰਯੋਗ ਹੈ ਕਿ ਇਹ ਜਿਲ੍ਹਾ ਰੂਪ ਨਗਰ ਦੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ(ਐਸਿ) ਵੀ ਕੰਮ ਕਰ ਰਹੇ ਹਨ।ਉਨ੍ਹਾਂ ਨੇ ਚਾਰਜ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਅਧਿਆਪਕਾਂ ਦੇ ਮਸਲਿਆਂ ਅਤੇ ਦਫ਼ਤਰੀ ਕੰਮ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵਿੱਦਿਆ ਦੇ ਖੇਤਰ ਵਿੱਚ ਜਿਲ੍ਹੇ ਨੂੰ ਪਹਿਲੇ ਨੰਬਰ ਉੱਤੇ ਲਿਆਉਣ ਲਈ ਅਧਿਆਪਕਾਂ ਨਾਲ ਮਿਲਕੇ ਯੋਜਨਾਬੰਦੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾ ਦੀ ਪ੍ਰਮੁੱਖ ਤਵੱਜੋ ਕੁਆਲਟੀ ਐਜੂਕੇਸ਼ਨ ਹੈ।ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਆਪਣਾ ਕੰਮ ਤਨਦੇਹੀ ਅਤੇ ਲਗਨ ਨਾਲ ਕਰਦੇ ਰਹਿਣ।ਜੇਕਰ ਕਿਸੇ ਅਧਿਆਪਕ ਨੂੰ ਕੋਈ ਕੰਮ ਪ੍ਰਤੀ ਸਮੱਸਿਆ ਆਉਦੀ ਹੈ ਤਾਂ ਉਹ ਮੇਰੇ ਨਾਲ ਫੋਨ ਉੱਤੇ ਜਾ ਨਿੱਜੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੂੰ ਅਮਰੀਕ ਸਿੰਘ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸਮੇਤ ਸਮੂਹ ਸਟਾਫ਼ ਨੇ ਜੀ ਆਇਆ ਆਖਿਆ।ਇਸ ਮੌਕੇ ਉਨ੍ਹਾਂ ਨਾਲ ਦੇ ਨਾਲ ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪਪਪਪ,ਗੁਰਦਿਆਲ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ,ਵਰਿੰਦਰ ਬੰਗਾ ਡੀ ਐਮ ਇੰਗਲਿਸ਼,ਨੀਲ ਕਮਲ ਸਹਾਇਕ ਕੋਆਰਡੀਨੇਟਰ ,ਸਤਨਾਮ ਸੂਨੀ ਜਿਲ੍ਹਾ ਸਾਇੰਸ ਸੁਪਰਵਾਈਜ਼ਰ,ਬਲਵੰਤ ਰਾਏ,ਕੁਲਵਿੰਦਰ ਕੌਰ,ਸੁਖਦੀਪ ਕੌਰ,ਸੁਖਪ੍ਰੀਤ ਸਿੰਘ,ਗੌਰਵ ਅਤੇ ਜਗਦੀਸ਼ ਰਾਏ ਐਮ ਆਈ ਐਸ ਵੀ ਮੌਜੂਦ ਸਨ।










:ਜਰਨੈਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਦਾ ਸਵਾਗਤ ਕਰਦੇ ਹੋਏ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends