ਕਿਸਾਨ ਆਗੂ ਹਰਦੇਵ ਸਿੰਘ ਸਕਰੌਦੀ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ

 ਕਿਸਾਨ ਆਗੂ ਹਰਦੇਵ ਸਿੰਘ ਸਕਰੌਦੀ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ  


ਦਲਜੀਤ ਕੌਰ ਭਵਾਨੀਗੜ੍ਹ


ਭਵਾਨੀਗੜ੍ਹ, 08 ਨਵੰਬਰ, 2021: ਇਥੋਂ ਨੇੜਲੇ ਪਿੰਡ ਸਕਰੌਦੀ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਾਬਕਾ ਸੂਬਾ ਵਿੱਤ ਸਕੱਤਰ ਮਰਹੂਮ ਹਰਦੇਵ ਸਿੰਘ ਸਕਰੌਦੀ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। 



ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਦੇਵ ਸਿੰਘ ਸਕਰੌਦੀ ਇੱਕ ਇਮਾਨਦਾਰ ਤੇ ਨਿਸ਼ਕਾਮ ਸੇਵਾ ਭਾਵਨਾ ਵਾਲੇ ਆਗੂ ਸਨ, ਉਨ੍ਹਾਂ ਵਰਗੇ ਆਗੂਆਂ ਦੀਆਂ ਘਾਲਣਾ ਸਦਕਾ ਅੱਜ ਕਿਸਾਨ ਅੰਦੋਲਨ ਦੁਨੀਆਂ ਪੱਧਰ ਤੇ ਆਪਣੀ ਨਿਵੇਕਲੀ ਥਾਂ ਬਣਾ ਗਿਆ ਹੈ। ਇਸ ਮੌਕੇ ਉਨ੍ਹਾਂ ਜਥੇਬੰਦੀ ਦੀ ਤਰਫੋਂ ਹਰਦੇਵ ਸਿੰਘ ਸਕਰੌਦੀ ਦੇ ਵੱਡੇ ਪੁੱਤਰ ਭਲਿੰਦਰ ਸਿੰਘ ਨੂੰ ਪਗੜੀ ਦੇਣ ਦੀ ਰਸ਼ਮ ਅਦਾ ਕੀਤੀ।


ਇਸ ਮੌਕੇ ਸੁਖਵੰਤ ਸਿੰਘ ਸਰਾਂ ਸਾਬਕਾ ਏਡੀਸੀ, ਪੁਸ਼ਪਿੰਦਰ ਸਿੰਘ ਗਰੇਵਾਲ ਸਾਬਕਾ ਡਿਪਟੀ ਡਾਇਰੈਕਟਰ ਮਾਲਵਿੰਦਰ ਸਿੰਘ ਮਾਲੀ, ਰਜਿੰਦਰ ਸਿੰਘ ਸੰਘਰੇੜੀ, ਕਸ਼ਮੀਰਾ ਸਿੰਘ ਕਾਕੜਾ, ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਜਗਮੀਤ ਸਿੰਘ ਭੋਲਾ ਬਲਿਆਲ, ਤੇਜਿੰਦਰ ਸਿੰਘ ਸੰਘਰੇੜੀ, ਪਰੇਮਜੀਤ ਸਿੰਘ ਗਰੇਵਾਲ, ਬਲਦੇਵ ਸਿੰਘ ਬਿੱਟੂ, ਇੰਦਰਜੀਤ ਸਿੰਘ ਗਰੇਵਾਲ ਅਤੇ ਹਰਜਿੰਦਰ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਸਰਪੰਚ ਹਾਜਰ ਸਨ। ਪਰਿਵਾਰ ਵੱਲੋਂ ਕਿਸਾਨ ਯੂਨੀਅਨ, ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਨੂੰ ਦਾਨ ਰਾਸ਼ੀ ਵੀ ਦਿੱਤੀ ਗਈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends