ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕੈਬਨਿਟ ਮੰਤਰੀ ਦੀ ਰਿਹਾਇਸ ਅੱਗੇ ਕੀਤੀ ਜਬਰਦਸ਼ਤ ਨਾਅਰੇਬਾਜ਼ੀ ਕਰਕੇ ਦਿੱਤਾ ਮੰਗ ਪੱਤਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 7 ਨਵੰਬਰ, 2021: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਭਰ 'ਚ ਉਲੀਕੇ ਪ੍ਰੋਗਰਾਮਾਂ ਤਹਿਤ ਜੱਥੇਬੰਦੀ ਦੀ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਮੰਗ ਪੱਤਰ ਦਿੱਤਾ।
ਇਸ ਮੌਕੇ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਕਨਵੀਵਰ ਸਰਬਜੀਤ ਪੁੰਨਾਵਾਲ, ਮਨਪ੍ਰੀਤ ਟਿੱਬਾ ਅਤੇ ਗੁਰਮੇਲ ਸਿੰਘ ਸੇਰਪੁਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਪੌਣੇ ਪੰਜ ਸਾਲ ਬੀਤ ਚੁੱਕੇ ਹਨ ਸਰਕਾਰ ਦੇ ਨੁਮਾਇੰਦਿਆਂ ਨੇ ਐੱਨ ਪੀ ਐੱਸ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਨਿਭਾਇਆ ਨਹੀ ਗਿਆ।
ਆਗੂਆਂ ਨੇ ਕਿਹਾ ਕਿ ਸਰਕਾਰ ਨੇ ਅਪਣੀ ਡੰਗ ਟਪਾਊ ਨੀਤੀ ਤਹਿਤ ਮੁਲਾਜਮਾਂ ਨੂੰ ਰੈਡੀ ਕਮੇਟੀ ਦੀਆਂ ਮੀਟਿੰਗਾ ਵਿੱਚ ਉਲਝਾ ਕੇ ਰੱਖਿਆ ਹੋਇਆ ਹੈ। ਆਗੂਆਂ ਨੇ ਅੱਗੇ ਕਿਹਾ ਜੇਕਰ ਸਰਕਾਰ ਸਾਡੀ ਗੱਲ ਨਹੀਂ ਸੁਣਦੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਤੇ ਕਾਬਜ ਸਿਆਸੀ ਧਿਰ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਜ਼ਿਕਰਯੋਗ ਹੈ ਕਿ ਸੂਬਾ ਕਮੇਟੀ ਦੀ ਅਗਵਾਈ ਵਿਚ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿਖੇ ਲਾ ਮਿਸਾਲ ਰੈਲੀਆਂ ਵੀ ਕੀਤੀਆਂ ਗਈਆਂ। ਸਿੱਟੇ ਵਜੋਂ ਹਾਈ ਪਾਵਰ ਕਮੇਟੀ ਅਤੇ ਰੈਡੀ ਕਮੇਟੀ ਨਾਲ ਮੀਟਿੰਗਾਂ ਦਾ ਦੌਰ ਚੱਲਿਆ। ਭਾਵੇਂ ਕਿ ਇਹਨਾਂ ਮੀਟਿੰਗਾਂ ਤੋਂ ਆਸ ਅਨੁਸਾਰ ਪ੍ਰਾਪਤੀ ਨਹੀਂ ਹੋਈ ਪਰ ਸਰਕਾਰ ਅੱਗੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਅਸਰਦਾਇਕ ਤਰੀਕੇ ਨਾਲ ਰੱਖਣ ਵਿੱਚ ਕਾਮਯਾਬੀ ਮਿਲੀ ਹੈ।
ਇਸ ਮੌਕੇ ਬੱਗਾ ਸਿੰਘ, ਸੁਨੀਲ ਕੁਮਾਰ, ਹਰੀਸ਼ ਕੁਮਾਰ, ਯਾਦਵਿੰਦਰ ਪਾਲ, ਦਾਤਾ ਸਿੰਘ, ਸਤਨਾਮ ਉੱਭਾਵਾਲ, ਪ੍ਰਿੰਸ ਸਿੰਗਲਾ, ਨਿਰਮਲ ਸਿੰਘ, ਲਖਵੀਰ ਸਿੰਘ, ਮੈਡਮ ਤਰਨਜੀਤ ਕੌਰ, ਕੁਲਵੀਰ ਸਿੰਘ, ਸੁਰਜੀਤ ਸਿੰਘ ਅਤੇ ਅੇਡਵੋਕੇਟ ਹਰਦੇਵ ਸਿੰਘ ਆਦਿ ਸਾਥੀ ਸ਼ਾਮਿਲ ਸਨ।