Thursday, 11 November 2021

CABINET DECISION: ਪੰਜਾਬ ਕੈਬਨਿਟ ਦੇ ਫੈਸਲੇ (10 ਨਵੰਬਰ 2021)‌ ਪੜੋ

ਪੰਜਾਬ ਸਰਕਾਰ ਦੇਵੇਗੀ ਸਾਲ 2017-18 ਤੋਂ ਆਪਣੇ ਹਿੱਸੇ ਦੀ 433.96 ਕਰੋੜ ਦੀ ਦੇਣਦਾਰੀ
ਚੰਡੀਗੜ, 10 ਨਵੰਬਰ :   ਪੰਜਾਬ ਮੰਤਰੀ ਮੰਡਲ ਨੇ ਅੱਜ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਐਸਸੀ ਵਜ਼ੀਫ਼ਾ ਸਕੀਮ ਵਿਚਲੇ ਕਈ ਅੜਿੱਕੇ ਦੂਰ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਦਲਿਤ ਵਿਦਿਆਰਥੀਆਂ ਲਈ ਫ਼ੀਸ ਦੀ ਸੀਮਾ ਮਿੱਥੇ ਜਾਣ ਨੂੰ ਰੱਦ ਕਰ ਦਿੱਤਾ ਹੈ ਜਿਸ ਨਾਲ ਹੁਣ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਫ਼ੀਸ ਵੀ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਬਰਾਬਰ ਹੋਵੇਗੀ। 

ਨਵੇਂ ਫ਼ੈਸਲੇ ਮਗਰੋਂ ਦਲਿਤ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਦਾਰਿਆਂ ਵਿੱਚ ਪੜ੍ਹਨ ਦੀ ਸੂਰਤ ਵਿੱਚ ਮੁਕੰਮਲ ਫੀਸ ਵਜ਼ੀਫ਼ੇ ਦੇ ਰੂਪ ਵਿੱਚ ਮਿਲੇਗੀ। ਵਿਦਿਆਰਥੀਆਂ ਨੂੰ ਪਹਿਲਾਂ ਕੁਝ ਰਾਸ਼ੀ ਪੱਲਿਉ ਤਾਰਨੀ ਪੈਂਦੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਪੱਖ ਵੀ ਵਿਚਾਰਿਆ ਗਿਆ ਕਿ ਇਸ ਸਕੀਮ ਦੀ ਭਾਰਤ ਸਰਕਾਰ ਨੇ ਆਪਣੀ ਬਣਦੀ 60 ਫ਼ੀਸਦੀ ਹਿੱਸੇਦਾਰੀ ਸਾਲ 2016 ਤੋਂ ਬੰਦ ਕਰ ਦਿੱਤੀ ਹੈ। ਮੰਤਰੀ ਮੰਡਲ ਨੇ ਇਸੇ ਸੰਦਰਭ ਵਿੱਚ ਫ਼ੈਸਲਾ ਕੀਤਾ ਕਿ ਪੰਜਾਬ ਸਰਕਾਰ ਸਾਲ 2017-18 ਤੋਂ ਆਪਣੇ ਹਿੱਸੇ ਦੀ 43396 ਕਰੋੜ ਰੁਪਏ ਦੀ ਦੇਣਦਾਰੀ ਸਹਿਣ ਕਰੇਗੀ ਅਤੇ ਇਹ ਰਕਮ ਵਿੱਤੀ ਸਾਲ 2021-22 ਅਤੇ 2022-23 ਦੌਰਾਨ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਵੇਗੀ।


ਵੱਡੀ ਖ਼ਬਰ: ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਦੇ ਦੋਸ਼ 'ਚ 11 ਮੁਲਾਜ਼ਮ ਨੌਕਰੀ ਤੋਂ ਡਿਸਮਿਸ 

SPECIAL SESSION OF VIDHANSABHA : ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਣਗੇ ਇਹ ਬਿਲ , ਪੜ੍ਹੋ


 ਮੰਤਰੀ ਮੰਡਲ ਨੇ ਧੋਖਾਧੜੀ ਵਿੱਚ ਸ਼ਾਮਲ ਡਿਫਾਲਟਰ ਸੰਸਥਾਵਾਂ ਖ਼ਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਇਨ੍ਹਾਂ ਸੰਸਥਾਵਾਂ ਦੇ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਨਾਲ- ਨਾਲ ਇਨ੍ਹਾਂ ਨੂੰ ਬਲੈਕਲਿਸਟ ਵੀ ਕੀਤਾ ਜਾਵੇਗਾ। 

ਪੰਜਾਬ ਕੈਬਨਿਟ ਨੇ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਅਦਾ ਕੀਤੀ ਜਾਣ ਵਾਲੇ ਕੁੱਲ ਮੁਆਵਜ਼ੇ ਦੀ 10 ਫ਼ੀਸਦੀ ਰਾਸ਼ੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਆਪਣੀ ਰਿਹਾਇਸ਼ 'ਤੇ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ ਵਿਧਾਇਕਾਂ ਅਤੇਵਜ਼ੀਰਾਂ ਨੇ ਦਾਅਵਤ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਦੇ ਤਲਕ ਦੇ ਸੈਸ਼ਨ ਤੋਂ ਪਹਿਲਾਂ ਚੰਨੀ ਨੇ ਵਿਧਾਇਕਾਂ ਨਾਲ ਗੱਲਬਾਤ ਵੀ ਕੀਤੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਚੰਨੀ ਪਰਿਵਾਰ ਵੱਲੋਂ ਵਿਧਾਇਕਾਂ ਦਾ ਸਵਾਗਤ ਕੀਤਾ ਗਿਆ।

Trending

RECENT UPDATES

Today's Highlight