PSEB BOARD EXAM: ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਧਾਰਾ 144 ਲਾਗੂ ਕਰਨ ਦੇ ਹੁਕਮ



 ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿਚ ਧਾਰਾ 144 ਲਾਗੂ 

ਨਵਾਂਸ਼ਹਿਰ, 9 ਨਵੰਬਰ : 

  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ/ਬਾਰਵੀਂ ਸ਼੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਡੀ. ਆਈ. ਸੀ (ਸਮੇਤ ਓਪਨ ਸਕੂਲ) ਅਤੇ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਨਵੰਬਰ-2021 ਦੀ ਪ੍ਰੀਖਿਆ ਮਿਤੀ 10 ਨਵੰਬਰ 2021 ਤੋਂ 25 ਨਵੰਬਰ 2021 ਤੱਕ ਸਵੇਰ ਦੇ ਸੈਸ਼ਨ ਭਾਵ 11 ਵਜੇ ਤੋਂ 2.15 ਵਜੇ ਤੱਕ ਜ਼ਿਲਾ ਪੱਧਰ ’ਤੇ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਕਲ ਰਹਿਤ ਕਰਵਾਉਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਸੀ. ਆਰ. ਪੀ. ਸੀ ਤਹਿਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਨਕਲ ’ਤੇ ਰੋਕ ਲਗਾਈ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। 



Also read: 6TH PAY COMMISSION: ਸਰਕਾਰ ਵੱਲੋਂ ਪੈਨਸ਼ਨਰਾਂ ਲਈ 1 ਜਨਵਰੀ 2016 ਤੋਂ ਡੀਏ ਸਬੰਧੀ ਨੋਟੀਫਿਕੇਸ਼ਨ 


ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਨੂੰ ਧਿਆਨ ਰੱਖਦਿਆਂ ਜ਼ਿਲਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਸ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ (ਐਸ. ਬੀ. ਐਸ. ਨਗਰ) ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ। ਇਹ ਹੁਕਮ ਮਿਤੀ 10 ਨਵੰਬਰ 2021 ਤੋਂ 25 ਨਵੰਬਰ 2021 ਤੱਕ ਲਾਗੂ ਰਹਿਣਗੇ। 






ਜਿਲ੍ਹਾ ਸਿੱਖਿਆ ਅਫਸਰ ਵਲੋਂ ਅੱਜ ਸ਼ਾਮ ਤੱਕ 200 ਅਧਿਆਪਕਾਂ ਦੀ ਪ੍ਰਮੋਸ਼ਨ ਲਿਸਟ ਮੁਕੰਮਲ ਕਰਨ ਦਾ ਦਿੱਤਾ ਭਰੋਸਾ


Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends