*ਪੰਜਾਬ ਬਚਾਓ ਸੰਯੁਕਤ ਮੋਰਚੇ ਦੇ ਸੱਦੇ ਤੇ 28 ਨਵੰਬਰ ਦੀ ਲੁਧਿਆਣਾ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ - ਸਲੇਮਪੁਰੀ*
*ਬਿਜਲੀ ਕਾਮਿਆਂ, ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦਾ ਜੇ ਪੀ ਐਮ ਓ ਵਲੋਂ ਸਮਰਥਨ*
ਨਵਾਂਸ਼ਹਿਰ 25 ਨਵੰਬਰ ( ) ਪੰਜਾਬ ਬਚਾਓ ਸੰਯੁਕਤ ਮੋਰਚੇ ਦੇ ਸੱਦੇ ਤੇ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂਰੈਲੀ ਦੀ ਤਿਆਰੀ ਲਈ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ ਪੀ ਐਮ ਓ) ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਸੋਹਣ ਸਿੰਘ ਸਲੇਮਪੁਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਲਈ ਕੀਤੀ ਗਈ ਹਡ਼ਤਾਲ ਦਾ ਸਮਰਥਨ ਕੀਤਾ ਗਿਆ। ਬੇਰੁਜ਼ਗਾਰ ਤੇ ਕੱਚੇ ਅਧਿਆਪਕਾਂ, ਮੁਲਾਜ਼ਮਾਂ ਸਮੇਤ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਸੰਘਰਸ਼ਸ਼ੀਲ ਵਰਗਾਂ ਤੇ ਸਰਕਾਰ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਲਾਠੀਚਾਰਜਾਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਜਦੋਂ ਕਿ ਕਾਂਗਰਸ ਨੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਦਿਆਂ ਸਰਕਾਰ ਬਣਾਈ ਸੀ, ਪਰ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਮਾਣ ਭੱਤਾ, ਆਊਟਸੋਰਸ ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖ਼ਾਹਾਂ ਦੇ ਕੇ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਪੱਕੇ ਕਰਨ ਦੇ ਸਿਰਫ਼ ਐਲਾਨ ਹੀ ਕੀਤੇ ਜਾ ਰਹੇ ਹਨ।
ਲੁਧਿਆਣਾ ਰੈਲੀ ਦੀ ਤਿਆਰੀ ਸਬੰਧੀ ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੋਂ ਰੈਲੀ ਲਈ ਬੱਸਾਂ /ਗੱਡੀਆਂ ਚਲਾਉਣ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿੱਚ ਮਜ਼ਦੂਰ, ਕਿਸਾਨ, ਮੁਲਾਜ਼ਮ, ਪੈਨਸ਼ਨਰ, ਨੌਜਵਾਨ ਅਤੇ ਇਸਤਰੀਆਂ ਲੁਧਿਆਣਾ ਦੀ ਮਹਾਂ ਰੈਲੀ ਵਿੱਚ ਸ਼ਮੂਲੀਅਤ ਕਰਨਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ,ਸੁਰਿੰਦਰ ਭੱਟੀ, ਰਾਮ ਪਾਲ, ਜਰਨੈਲ ਸਿੰਘ ਜਾਫਰਪੁਰੀ, ਜਸਪਾਲ ਸਿੰਘ, ਬਲਜਿੰਦਰ ਸਿੰਘ, ਤਰਸੇਮ ਲਾਲ, ਸੁੱਚਾ ਸਿੰਘ, ਸੁੱਖ ਰਾਮ, ਕਸ਼ਮੀਰ ਸਿੰਘ, ਗੁਰਦਿਆਲ ਸਿੰਘ, ਸੁਖਦੇਵ ਸਿੰਘ, ਸੀਬੂ ਰਾਮ, ਸ਼ਿੰਦੀ ਲਾਲ ਆਦਿ ਹਾਜ਼ਰ ਸਨ।