ਕੱਚੇ ਅਧਿਆਪਕਾਂ ਨੂੰ ਪੱਕੇ ਕਰੇ ਸੂਬਾ ਸਰਕਾਰ :ਸਤਿੰਦਰ ਦੁਆਬਿਆ ਸੂਬਾ ਜਨਰਲ ਸਕੱਤਰ ਪੰਜਾਬ
ਪੂਰਾ ਹਫ਼ਤੇ ਲਾਵਾਂਗੇ ਕਾਲੇ ਬਿੱਲੇ ਰਗਬਿੰਦਰ ਸਿੰਘ ਧੂਲਕਾ: ਰਕੇਸ ਕੁਮਾਰ ਬਰੇਟਾ ਸੂਬਾ ਜੋਆਇਟ ਸਕੱਤਰ ਪੰਜਾਬ।
ਅਧਿਆਪਕਾਂ ਦੀਆਂ ਖਾਲੀ ਅਸਾਮੀਆ ਵੀ ਤੁਰੰਤ ਭਰੇ ਸਰਕਾਰ:ਅਮਨਦੀਪ ਸਰਮਾ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਭਰ ਦੇ ਪ੍ਰਾਇਮਰੀ ,ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਇਸ ਹਫ਼ਤੇ ਪੰਜਾਬ ਭਰ ਦੇ ਪ੍ਰਾਇਮਰੀ ਸਕੂਲਾਂ ਵਿੱਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਥੇਬੰਦੀ ਪੰਜਾਬ ਦੀ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ,ਰਾਕੇਸ ਕੁਮਾਰ ਬਰੇਟਾ,ਸਤਿੰਦਰ ਸਿੰਘ ਦੁਆਬਿਆ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਈ ਜੀ ਐਸ ,ਐਸ ਟੀ ਆਰ, ਏ ਆਈ ਈ ਸਿੱਖਿਆ, ਪ੍ਰੋਵਾਈਡਰ ਅਧਿਆਪਕ ਬਹੁਤ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ ਇਨ੍ਹਾਂ ਅਧਿਆਪਕਾਂ ਨੇ ਉਸ ਸਮੇਂ ਸਰਕਾਰੀ ਸਕੂਲਾਂ ਦੀ ਹੋਂਦ ਨੂੰ ਬਚਾਇਆ ਹੈ ਜਿਸ ਸਮੇਂ ਸਰਕਾਰੀ ਸਕੂਲਾਂ ਵੱਲ ਲੋਕਾਂ ਦਾ ਬਿਲਕੁਲ ਧਿਆਨ ਨਹੀਂ ਸੀ।
ਜਥੇਬੰਦੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਰਗਵਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਦਸ ਸਾਲਾ ਪਾਲਿਸੀ ਵਿਚ ਲੈ ਕੇ ਤੁਰੰਤ ਪੱਕਾ ਕੀਤਾ ਜਾਵੇ।ਜੱਥੇਬੰਦੀ ਪੰਜਾਬ ਦੇ ਸਟੇਟ ਕਮੇਟੀ ਮੈਂਬਰ ਰਾਮਪਾਲ ਸਿੰਘ ਗੁੜੱਦੀ ਨੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀ ਗੱਲ ਨਾ ਸੁਣੀ ਤਾਂ ਆਉਣ ਵਾਲੀਆਂ ਚੋਣਾਂ ਵਿਚ ਭਾਰੀ ਖਮਿਆਜਾ ਭੁਗਤਣਾ ਪਵੇਗਾ।ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਇਸ ਹਫ਼ਤੇ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ।