ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਕ ਹੋਰ ਇਤਿਹਾਸਕ ਫੈਸਲਾ ਲੈਣ ਦੀ ਸੰਭਾਵਨਾ ਹੈ। ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪਕਾ ਕਰਨ ਦੀ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ ਰਾਹੀਂ 8 ਨਵੰਬਰ ਨੂੰ ਇਸ਼ਾਰਾ ਕੀਤਾ ਹੈ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਕਰੇਗੀ। ਜਿਸ ਦਾ ਭਾਵ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਤੋਂ ਲਿਆ ਜਾ ਰਿਹਾ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 9 ਨਵੰਬਰ ਨੂੰ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ ਤੇ ਪਰਸੋਨਲ
ਵਿਭਾਗ ਨੇ ਪੰਜਾਬ ਸਰਕਾਰ ਦੇ ਵੱਖ-ਵੱਖ
ਵਿਭਾਗਾਂ ਵਿੱਚ ਕੰਮ ਕਰਦੇ ਕੱਚੇ
ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਬਾਰੇ
ਤਿਆਰੀ ਖਿੱਚੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦੇ ਵੱਡੇ ਫੈਸਲੇ
PSEB FIRST TERM EXAM: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ, ਬੋਰਡ ਜਮਾਤਾਂ ਦੀ ਪ੍ਰੀਖਿਆਵਾਂ ਲਈ ਡੇਟ ਸੀਟ, ਸਿਲੇਬਸ ਅਤੇ ਮਾਡਲ ਪ੍ਰਸ਼ਨ ਪੱਤਰ ਡਾਊਨਲੋਡ ਕਰੋ
ਆਪਣੇ ਸੋਸ਼ਲ ਮੀਡੀਆ ਸੰਦੇਸ਼ ਰਾਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਹੋਰ ਇਤਿਹਾਸਕ ਫੈਸਲਾ ਕਰੇਗੀ। ਇਸ ਇਤਿਹਾਸਕ ਫੈਸਲੇ ਦਾ ਐਲਾਨ ਅੱਜ 9 ਨਵੰਬਰ ਨੂੰ ਕੀਤਾ ਜਾਵੇਗਾ।