ਪੰਜਾਬ ਭਰ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ :ਅਮਨਦੀਪ ਸ਼ਰਮਾ ਸੂਬਾ ਪ੍ਰਧਾਨ ਪੰਜਾਬ

 ਪੰਜਾਬ ਭਰ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ :ਅਮਨਦੀਪ ਸ਼ਰਮਾ ਸੂਬਾ ਪ੍ਰਧਾਨ ਪੰਜਾਬ 

  ਇਸ ਹਫ਼ਤੇ ਲਾਵਾਂਗੇ ਕਾਲੇ ਬਿੱਲੇ ਰਗਬਿੰਦਰ ਸਿੰਘ ਧੂਲਕਾ: ਉੱਪ ਪ੍ਰਧਾਨ ਪੰਜਾਬ। 

6000 ਰੂਪੈ ਵਿੱਚ ਗੁਜਾਰਾ ਕਰਨਾ ਬਹੁਤ ਔਖਾ:ਜੋਗਿੰਦਰ ਸਿੰਘ ਲਾਲੀ 




     ਪਿਛਲੇ ਲੰਮੇ ਸਮੇਂ ਤੋਂ ਪੰਜਾਬ ਭਰ ਦੇ ਪ੍ਰਾਇਮਰੀ ,ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਇਸ ਹਫ਼ਤੇ ਪੰਜਾਬ ਭਰ ਦੇ ਪ੍ਰਾਇਮਰੀ ਸਕੂਲਾਂ ਵਿੱਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਥੇਬੰਦੀ ਪੰਜਾਬ ਦੀ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਈਜੀਐਸ ,ਐਸਟੀਆਰ, ਏਆਈਈ ਸਿੱਖਿਆ ਪ੍ਰੋਵਾਈਡਰ ਅਧਿਆਪਕ ਬਹੁਤ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ ਇਨ੍ਹਾਂ ਅਧਿਆਪਕਾਂ ਨੇ ਉਸ ਸਮੇਂ ਸਰਕਾਰੀ ਸਕੂਲਾਂ ਦੀ ਹੋਂਦ ਨੂੰ ਬਚਾਇਆ ਹੈ ਜਿਸ ਸਮੇਂ ਸਰਕਾਰੀ ਸਕੂਲਾਂ ਵੱਲ ਲੋਕਾਂ ਦਾ ਬਿਲਕੁਲ ਧਿਆਨ ਨਹੀਂ ਸੀ। ਜਥੇਬੰਦੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਰਗਵਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਦਸ ਸਾਲਾ ਪਾਲਿਸੀ ਵਿਚ ਲੈ ਕੇ ਤੁਰੰਤ ਪੱਕਾ ਕੀਤਾ ਜਾਵੇ।ਜੱਥੇਬੰਦੀ ਪੰਜਾਬ ਦੇ ਸਟੇਟ ਕਮੇਟੀ ਮੈਂਬਰ ਜੋਗਿੰਦਰ ਸਿੰਘ ਲਾਲੀ ਨੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀ ਗੱਲ ਨਾ ਸੁਣੀ ਤਾਂ ਆਉਣ ਵਾਲੀਆਂ ਚੋਣਾਂ ਵਿਚ ਭਾਰੀ ਖਮਿਆਜਾ ਭੁਗਤਣਾ ਪਵੇਗਾ।ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਇਸ ਹਫ਼ਤੇ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ।

ਇਹ ਵੀ ਪੜ੍ਹੋ: 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends