Saturday, 6 November 2021

ਬਿਜਲੀ ਬਿਲ ਮੁਆਫ਼ੀ ਅਤੇ ਹੋਰ 15 ਲੋਕਪੱਖੀ ਸਕੀਮਾਂ ਦਾ ਲਾਭ ਦੇਣ ਲਈ ਆਮ ਲੋਕਾਂ ਦੇ ਫਾਰਮ ਭਰੇ ਜਾਣਗੇ

 


ਅਹਿਮਦਗੜ੍ਹ ਵਿਖੇ ਲੋਕਾਂ ਦੀ ਸਹੂਲਤ ਲਈ 08 ਨਵੰਬਰ ਨੂੰ

ਲਗਾਇਆ ਜਾਵੇਗਾ ਵਿਸ਼ੇਸ਼ ਸੁਵਿਧਾ ਕੈਂਪ-ਐਸ.ਡੀ.ਐਮ.


ਬਿਜਲੀ ਬਿਲ ਮੁਆਫ਼ੀ ਅਤੇ ਹੋਰ 15 ਲੋਕਪੱਖੀ ਸਕੀਮਾਂ ਦਾ ਲਾਭ ਦੇਣ ਲਈ ਆਮ ਲੋਕਾਂ ਦੇ ਫਾਰਮ ਭਰੇ ਜਾਣਗੇ


ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਵਲੋਂ ''ਲੀਗਲ ਸਰਵਿਸ ਕੈਂਪ '' ਵੀ ਲਗਾਈਆਂ ਜਾਵੇਗਾ 

ਮਲੇਰਕੋਟਲਾ /ਅਹਿਮਦਗੜ੍ਹ 6 ਨਵੰਬਰ  :ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ-ਖ਼ੁਆਰੀ ਦੇ ਦੇਣ ਲਈ ਸਬ ਡਵੀਜ਼ਨ ਪੱਧਰ ਉੱਤੇ ਵਿਸ਼ੇਸ਼ ਸੁਵਿਧਾ ਕੈਂਪ ਦਾ ਮਿਤੀ 08 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਸੰਦੌੜ ਦੇ ਗੁਰਦੁਆਰਾ ਸਿੰਘ ਸਭਾ ਦੇ ਗਰਾਊਂਡ ਵਿਖੇ ਸਵੇਰੇ 09.00 ਵਜੇ ਤੋਂ ਸ਼ਾਮ 05.00 ਵਜੇ ਤੱਕ ਲਗਾਈਆਂ ਜਾਵੇਗਾ ।ਇਸ ਵਿਸ਼ੇਸ਼ ਸੁਵਿਧਾ ਕੈਂਪਾਂ ਦੌਰਾਨ ਬਿਜਲੀ ਬਿਲ ਮੁਆਫ਼ੀ ਅਤੇ ਹੋਰ 15 ਲੋਕਪੱਖੀ ਸਕੀਮਾਂ ਦਾ ਲਾਭ ਦੇਣ ਲਈ ਆਮ ਲੋਕਾਂ ਦੇ ਫਾਰਮ ਭਰੇ ਜਾਣਗੇ ।


ਉਨ੍ਹਾਂ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਵਲੋਂ ''ਲੀਗਲ ਸਰਵਿਸ ਕੈਂਪ '' ਵੀ ਲਗਾਈਆਂ ਜਾਵੇਗਾ । ਲੀਗਲ ਸਰਵਿਸ ਕੈਂਪ ਦੌਰਾਨ ਮਾਨਯੋਗ ਜੱਜ ਸਾਹਿਬਾਨ ਵਲੋਂ ਲੋਕ ਅਦਾਲਤਾਂ ਬਾਰੇ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਇਨ੍ਹਾਂ ਕੈਂਪਾਂ ਦੇ ਆਯੋਜਿਤ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਹੂਲਤ ਪ੍ਰਦਾਨ ਕਰਨਾ ਹੈ ।


ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ, ਬਿਜਲੀ ਬਿੱਲਾਂ ਦੇ ਬਕਾਇਆ ਰਾਸ਼ੀ ਦੀ ਮੁਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਣਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ , ਘਰਾਂ ਵਿਚ ਪਖਾਨੇ, ਐਲ ਪੀ ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ, ਸ਼ਗਨ ਸਕੀਮ, ਬੱਚਿਆਂ ਲਈ ਵਜ਼ੀਫ਼ੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਮਗਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ਉੱਤੇ ਦਿੱਤੇ ਜਾਣਗੇ ਜਾਂ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ। ਉਨ੍ਹਾਂ  ਅਪੀਲ ਕੀਤੀ ਕਿ ਉਹ ਲੱਗਣ ਵਾਲੇ ਇਸ ਕੈਂਪਾਂ ਦਾ ਲਾਹਾ ਲੈਣ ।

Trending

RECENT UPDATES

Today's Highlight