ਵੋਟ ਬਣਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ 6 ਤੇ 7 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ

 

ਵੋਟ ਬਣਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ 6 ਤੇ 7 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ

ਨਵਾਂਸ਼ਹਿਰ, 5 ਨਵੰਬਰ :

  ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਲਈ 1 ਨਵੰਬਰ ਤੋਂ 30 ਨਵੰਬਰ 2021 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਸਬੰਧੀ ਜ਼ਿਲੇ ਵਿਚ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤਹਿਤ ਬੂਥ ਪੱਧਰ ’ਤੇ ਨਿਯੁਕਤ ਕੀਤੇ ਬੀ. ਐਲ. ਓਜ਼ ਮਿਤੀ 6 ਨਵੰਬਰ 2021 (ਸਨਿੱਚਰਵਾਰ) ਅਤੇ 7 ਨਵੰਬਰ 2021 (ਐਤਵਾਰ) ਨੂੰ ਆਪਣੇ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ, ਜੋ 1 ਜਨਵਰੀ 2022 ਨੂੰ 18 ਸਾਲ ਪੂਰੀ ਕਰਦਾ ਹੈ, ਉਹ ਆਪਣੇ ਸਬੰਧਤ ਪੋਲਿੰਗ ਸਟੇਸ਼ਨ ’ਤੇ ਜਾ ਕੇ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਕੇ ਬੀ. ਐਲ. ਓ ਨੂੰ ਦੇ ਸਕਦਾ ਹੈ। ਇਸੇ ਤਰਾਂ ਕੋਈ ਵੀ ਵਿਅਕਤੀ ਫਾਰਮ ਭਰ ਕੇ ਆਪਦੇ ਨਾਮ, ਜਨਮ ਮਿਤੀ, ਫੋਟੋ ਆਦਿ ਵਿਚ ਸੋਧ ਵੀ ਕਰਵਾ ਸਕਦਾ ਹੈ ਅਤੇ ਜੋ ਵਿਅਕਤੀ ਕਿਸੇ ਦੂਸਰੀ ਥਾਂ ’ਤੇ ਸ਼ਿਫਟ ਹੋ ਗਏ ਹਨ, ਉਹ ਵੀ ਫਾਰਮ 7 ਭਰ ਕੇ ਵੋਟ ਕਟਵਾ ਸਕਦੇ ਹਨ। ਉਨਾਂ ਦੱਸਿਆ ਕਿ ਬੂਥ ਪੱਧਰ ’ਤੇ ਅਜਿਹੇ ਵਿਸ਼ੇਸ਼ ਕੈਂਪ 20 ਨਵੰਬਰ 2021 (ਸਨਿੱਚਰਵਾਰ) ਅਤੇ 21 ਨਵੰਬਰ 2021 (ਐਤਵਾਰ) ਨੂੰ ਵੀ ਲਗਾਏ ਜਾਣਗੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਉਹ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends