ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਵਿਦਿਆਰਥਣਾਂ ਦਾ ਕੀਤਾ ਸਨਮਾਨ
ਨਵਾਂਸ਼ਹਿਰ ਮਿਤੀ 23 ਨਵੰਬਰ ; ਇੰਦਰਪੁਰੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ ਵੱਖ ਵੱਖ ਖੇਤਰਾਂ ਵਿਚ ਚੰਗੀਆਂ ਪ੍ਰਾਪਤੀਆਂ ਕਰਨ ਤੇ ਵਿਦਿਆਰਥਣਾਂ ਦਾ ਸਨਮਾਨ ਕੀਤਾ ।ਇਸ ਸਲਾਨਾ ਸਨਮਾਨ ਸਮਾਰੋਹ ਵਿਚ ਪੀ ਐੱਸ ਟੀ ਐੱਸ ਸੀ ਅਤੇ ਐਨ ਐਮ ਐਮ ਐਸ ਵਿਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ ।ਇਸ ਤੋਂ ਇਲਾਵਾ ਹੋਰ ਵੱਖ ਵੱਖ ਜੋ ਸਕੂਲ ਵਿੱਚ ਜਾਂ ਸਕੂਲ ਤੋਂ ਬਾਹਰ ਗਤੀਵਿਧੀਆਂ ਹੁੰਦੀਆਂ ਉਨ੍ਹਾਂ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੀਆਂ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ।ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੀਨਾ ਗੁਪਤਾ ਅਤੇ ਚੇਅਰਮੈਨ ਸ.ਗੁਰਵਿੰਦਰ ਸਿੰਘ ਨੇ ਵਿਦਿਆਰਥਣਾਂ ਤੇ ਉਹਨਾਂ ਦੇ ਮਾਪਿਆਂ ਅਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਵਧਾਈ ਦਿੱਤੀ ।ਇਸ ਮੌਕੇ ਬਾਪੂ ਇੰਦਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਯੂ ਕੇ ਇੰਦਰਪੁਰੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨੂੰ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ ।
ਸ੍ਰੀ ਵਰਿੰਦਰ ਹਰੀਸ਼ ਸਰਪੰਚ ਪਿੰਡ ਹੇੜੀਆਂ ਵਿਦਿਆਰਥਣਾਂ ਵੱਲੋਂ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ।ਇਸ ਮੌਕੇ ਤੇ ਹੀ ਹਿਊਮੈਨਿਟੀ ਫਸਟ ਕਲੱਬ ਹੇੜੀਆਂ ਤੇ ਵੈੱਲਫੇਅਰ ਕਲੱਬ ਹੇੜੀਆਂ ਵਲੋਂ ਮਿਲ ਰਹੇ ਸਕੂਲ ਦੇ ਵਿਕਾਸ ਕਾਰਜਾਂ ਦੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ।ਇਸ ਮੌਕੇ ਨਿਰਮਲ ਸਿੰਘ, ਬਲਕਾਰ ਸਿੰਘ, ਸਤਨਾਮ ਸਿੰਘ ਪੰਚ ਸੁਖਵਿੰਦਰ ਸਿੰਘ ਪੰਚ ਕਮਲੇਸ਼ ਕੌਰ ਪੰਚ ਅਤੇ ਮਨਜਿੰਦਰ ਕੌਰ ਪੰਚ ਵੀ ਸ਼ਾਮਲ ਸਨ ।ਇਸ ਸਨਮਾਨ ਸਮਾਰੋਹ ਵਿੱਚ ਆਈਆਂ ਹੋਈਆਂ ਮਾਣਮੱਤੀਆਂ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਸੀਨੀਅਰ ਲੈਕਚਰਾਰ ਸੰਜੀਵ ਕੁਮਾਰ ਵੱਲੋਂ ਕੀਤਾ ਗਿਆ ।ਇਸ ਮੌਕੇ ਕੁਲਵੰਤ ਸਿੰਘ ਸਿੰਘ ਹਰਜਿੰਦਰ ਸਿੰਘ ,ਗਿਆਨੀ ਨਿਰਮਲ ਸਿੰਘ ਪਰਮਜੀਤ ਕੌਰ ਗੁਰਦੀਪ ਸਿੰਘ ਅਰਣੁਜੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ ।ਇਸ ਮੌਕੇ ਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਵਿੱਚ ਗੀਤ ,ਸਕਿੱਟ ਅਤੇ ਧਾਰਮਿਕ ਗੀਤ , ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ।