ਸਟੇਟ ਪੱਧਰ ਤੇ ਮੱਲਾ ਮਾਰਨ ਵਾਲੇ ਬੱਚੇ ਸਨਮਾਨਿਤ ਕੀਤੇ
ਨਵਾਂ ਸ਼ਹਿਰ,24 ਨਵੰਬਰ( ਗੁਰਦਿਆਲ ਮਾਨ): ਪੰਜਾਬ ਸਰਕਾਰ ਵਲੋਂ ਸਕੂਲ ਸਿੱਖਿਆ ਵਿਭਾਗ ਦੀ ਸਹਾਇਤਾ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉੱਤਸਵ ਨੂੰ ਸਮਰਪਿੱਤ ਆਨ ਲਾਈਨ ਵਿੱਦਿਅਕ ਮੁਕਾਬਲੇ ਕਰੋਨਾ ਸਮੇਂ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਦਾ ਸੂਬਾ ਪੱਧਰੀ ਇਨਾਮ ਵੰਡ ਸਮਾਰੋਹ ਚੰਡੀਗੜ੍ਹ ਵਿਖੇ ਕਰਵਾਇਆ ਗਿਆ।ਜਿਸ ਵਿੱਚ ਪਰਗਟ ਸਿੰਘ ਸਿੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਦੇ ਤੌਰ ਤੇ ਹਾਜਿਰ ਹੋਏ ਸਨ। ਇਨ੍ਹਾਂ ਬੱਚਿਆਂ ਨੂੰ ਮੁਬਾਰਕਵਾਦ ਦਿੰਦੇ ਹੋਏ ਅਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਪਿਛਲੇ ਸਾਲ ਲਾਕ ਡਾਊਨ ਸਮੇਂ ਇਹ ਮੁਕਾਬਲੇ ਆਨ ਲਾਈਨ ਜਿਲ੍ਹਾ ਨੋਡਲ ਅਫ਼ਸਰਾਂ ਦੀ ਦੇਖ-ਰੇਖ ਹੇਠ ਕਰਵਾਏ ਗਏ ਸਨ।ਇਨ੍ਹਾਂ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਪੱਧਰ ਦੇ ਲੱਗਭਗ ਚਾਰ ਹਜਾਰ ਬੱਚਿਆਂ ਨੇ ਆਨ ਲਾਈਨ ਭਾਗ ਲਿਆ ਸੀ। ਜਿਨ੍ਹਾਂ ਵਿੱਚੋਂ ਵੱਖ-ਵੱਖ ਗਤੀਵਿਧੀਆਂ ਦੇ 47 ਬੱਚਿਆਂ ਨੇ ਜਿਲ੍ਹਾ ਪੱਧਰ ਤੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਸੀ। ਇਨ੍ਹਾਂ ਬੱਚਿਆਂ ਨੂੰ ਸਟੇਟ ਪੱਧਰ ਉੱਤੇ ਭੇਜਿਆ ਗਿਆ ਸੀ।ਜਿਨ੍ਹਾਂ ਵਿੱਚੋ ਸਟੇਟ ਪੱਧਰ ਤੇ ਤਿੰਨ ਬੱਚਿਆਂ ਨੇ ਪਹਿਲਾਂ ਅਤੇ ਇੱਕ ਬੱਚੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਸੀ।ਇਨ੍ਹਾਂ ਬੱਚਿਆਂ ਵਿੱਚੋ ਮਨਤ ਸਪਸ ਮੁਕੰਦਪੁਰ ਪੋਸਟਰ ਮੈਕਿੰਗ,ਵਿਕਟਰ ਸਪਸ ਰੁੜਕੀ ਕਲਾਂ ਕਵਿਤਾ ਉਚਾਰਨ ਅਤੇ ਏਕਮਜੀਤ ਸਿੰਘ ਸਸਸਸ ਨਵਾਂ ਸ਼ਹਿਰ ਸ਼ਬਦ ਗਾਇਨ ਵਿੱਚ ਪਹਿਲੇ ਸਥਾਨ ਤੇ ਰਹੇ ਅਤੇ ਸ਼ੈਫ਼ ਸੁਨਿਆਰਾ ਸਪਸ ਸੋਢੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪਹਿਲੇ ਸਥਾਨ ਉੱਤੇ ਰਹਿਣ ਵਾਲੇ ਬੱਚਿਆਂ ਨੂੰ ਸਕੂਲ ਸਿੱਖਿਆ ਵਿਭਾਗ ਵਲੋਂ ਇੱਕ ਟੈਬਲਟ,ਨਕਦ ਰਾਸ਼ੀ ਦੇ ਨਾਲ ਸਰਟੀਫਿਕੇਟ ਅਤੇ ਸਨਮਾਨ ਚਿੰਨ ਦਿੱਤਾ ਗਿਆ।ਦੂਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਸਮਾਰਟ ਫੋਨ,ਨਕਦ ਰਾਸ਼ੀ ਅਤੇ ਸਨਮਾਨ ਚਿੰਨ ਦੇ ਨਾਲ ਸਰਟੀਫਿਕੇਟ ਦਿੱਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਵਲੋਂ ਇਨ੍ਹਾਂ ਬੱਚਿਆਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾ ਅਤੇ ਬੱਚਿਆਂ ਨੂੰ ਮੁਬਾਰਕ ਦਿੰਦਿਆ ਆਸ ਪ੍ਰਗਟਾਈ ਕਿ ਇਸ ਸਾਲ ਵੀ ਆਜਾਦੀ ਦੇ 75 ਸਾਲਾਂ ਸਮਾਗਮਾਂ ਨੂੰ ਸਮਰਪਿੱਤ ਆਨ ਲਾਈਨ ਵਿੱਦਿਅਕ ਮੁਕਾਬਲਿਆਂ ਵਿੱਚ ਇਸੇ ਪ੍ਰਕਾਰ ਜਿਲ੍ਹੇ ਦਾ ਨਾਮ ਰੋਸ਼ਨ ਕਰਨਗੇ।ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦਿਆਲ ਸਿੰਘ ਜਿਲ੍ਹਾ ਨੋਡਲ ਅਫ਼ਸਰ ਪ੍ਰਾਇਮਰੀ ਵਿੰਗ, ਸੁਭਾਸ਼ ਸਾਲਵੀ ਜਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਵਿੰਗ,ਰਜਿੰਦਰ ਕੁਮਾਰ ਸਟੇਟ ਆਵਾਰਡੀ,ਮਨਪ੍ਰੀਤ ਸਰੋਆ ਅਤੇ ਨਾਗੇਸ਼ ਸ਼ਰਮਾ ਵੀ ਮੌਜੂਦ ਸਨ।
ਸਟੇਟ ਜੈਤੂ ਬੱਚਿਆਂ ਨਾਨ ਜਿਲ੍ਹਾ ਸਿੱਖਿਆ ਅਫ਼ਸਰ ਅਤੇ ਟੀਮ ਮੈਂਬਰਜ਼।