ਸਵੀਪ ਮੁਹਿੰਮ ਤਹਿਤ ਸੀਨੀਅਰ ਸਿਟੀਜਨ ਵੋਟਰਾਂ ਨੂੰ ਜਾਗਰੂਕ ਕਰਨ ’ਚ ਪਾ ਸਕਦੇ ਅਹਿੰਮ ਰੋਲ: ਰਣਜੀਤ ਸਿੰਘ
ਨੰਗਲ, 07 ਨਵੰਬਰ :
ਸਵੀਪ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਕੌਂਸਲ ਨਿਆ ਨੰਗਲ ਦੀ ਇਕੱਤਰਤਾ ਹੋਈ ਜਿਸ ਵਿਚ ਰਣਜੀਤ ਸਿੰਘ ਸਵੀਪ ਨੋਡਲ ਅਫਸਰ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਸ਼ੇਸ ਤੌਰ ’ਤੇ ਹਾਜ਼ਰ ਹੋਏ । ਇਸ ਮੌਕੇ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਨੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੀਨੀਅਰ ਸਿਟੀਜ਼ਨਾਂ ਦਾ ਵੋਟਰਾਂ ਨੂੰ ਜਾਗਰੂਕ ਕਰਨ ਵਿਚ ਮਹੱਤਵਪੂਰਨ ਰੋਲ ਹੋ ਸਕਦਾ ਹੈ।
ਉਨ੍ਹਾਂ ਸਾਰੇ ਸੀਨੀਅਰ ਸਿਟੀਜ਼ਨਾਂ ਨੂੰ ਅਪੀਲ ਕੀਤੀ ਕਿ 01.01.2022 ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਦੇ ਲਈ ਉਤਸ਼ਾਹਿਤ ਕਰਨ ਅਤੇ ਵੋਟਾਂ ਦੀ ਸੁਧਾਈ ਦੇ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਕੇ ਆਪਣਾ ਮਹੱਤਵਪੂਰਨ ਰੋਲ ਅਦਾ ਕਰ ਸਕਦੇ ਹਨ । ਇਸ ਮੌਕੇ ਬੋਲਦਿਆਂ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਬੀ ਆਰ ਧਾਮੀ ਨੇ ਕਿਹਾ ਅਸੀਂ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ ਅਤੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਵੋਟਾਂ ਪਾਉਣ ਦੇ ਬੂਥ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਬਣਾਏ ਜਾਣ ਤਾਂ ਜੋ ਉਨ੍ਹਾਂ ਨੂੰ ਵੋਟ ਪਾਉਣ ਦੇ ਲਈ ਲੰਮਾ ਪੈਂਡਾ ਤੈਅ ਨਾ ਕਰਨਾ ਪਵੇ। ਉਨ੍ਹਾਂ ਮਤਦਾਨ ਘੱਟ ਹੋਣ ਦੇ ਕਾਰਨਾਂ ਬਾਰੇ ਚਰਚਾ ਕਰਦਿਆਂ ਨਯਾ ਨੰਗਲ ਇਲਾਕੇ ਦੇ ਵਿੱਚ ਸਾਰੇ ਪੜ੍ਹੇ ਲਿਖੇ ਲੋਕ ਹਨ ਅਤੇ ਜਾਗਰੂਕ ਹਨ ਅਤੇ ਸਾਰੇ ਆਪਣੇ ਮੱਤ ਅਧਿਕਾਰ ਦੀ ਵਰਤੋਂ ਕਰਦੇ ਹਨ ਪ੍ਰੰਤੂ ਜ਼ਿਆਦਾਤਰ ਸੀਨੀਅਰ ਸਿਟੀਜਨਾਂ ਦੇ ਬੱਚੇ ਪੰਜਾਬ ਤੋਂ ਬਾਹਰ ਨੌਕਰੀਆਂ ਕਰ ਰਹੇ ਹਨ ਅਤੇ ਉਨ੍ਹਾਂ ਦੀ ਵੋਟ ਪੰਜਾਬ ਦੇ ਵਿੱਚ ਬਣੀ ਹੋਈ ਹੈ ਅਤੇ ਉਹ ਆਪਣੀ ਵੋਟ ਪਾਉਣ ਤੋਂ ਰਹਿ ਜਾਂਦੇ ਹਨ ਜਿਸ ਕਾਰਨ ਇਸ ਇਲਾਕੇ ਦੀ ਵੋਟਾਂ ਪਾਉਣ ਦੀ ਪ੍ਰਤੀਸ਼ਤਤਾ ਹੇਠਾਂ ਆ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਵੋਟਾਂ ਦੇ ਵਿੱਚ ਪ੍ਰਸ਼ਾਸਨ ਦੇ ਵੱਲੋਂ ਜੋ ਵੀ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਜਾਵੇਗੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਐਚ ਐਸ ਵਾਲੀਆ, ਰਣਦੇਵ ਜਸਵਾਲ, ਪੀ ਸੀ ਕੱਕੜ, ਐੱਨ ਪੀ ਸ਼ਰਮਾ, ਬਲਰਾਮ ਸਿੰਘ, ਐਸ ਡੀ ਸੈਣੀ, ਜਗਤਾਰ ਸਿੰਘ ਸੈਣੀ, ਸਤਨਾਮ ਸਿੰਘ, ਮਹਾਂ ਸਿੰਘ ਜਸਵਾਲ, ਨਿਰਮਲ ਪੁਰੀ, ਬਸੰਤ ਸਰਮਾ ਸਮੇਤ ਵੱਡੀ ਗਿਣਤੀ ਦੇ ਵਿੱਚ ਸੀਨੀਅਰ ਸਿਟੀਜਨ ਹਾਜਰ ਸਨ।