ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਵਲੋਂ ਲੋਕਾਂ ਨੂੰ "ਵੋਟਰ ਹੈਲਪਲਾਈਨ ਐਪ'' ਦੀ ਵਰਤੋ ਕਰਨ ਦੀ ਅਪੀਲ
ਜ਼ਿਲ੍ਹਾ ਚੋਣ ਅਫਸਰ ਵੋਂ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਅਤੇ 106 ਅਮਰਗੜ੍ਹ ਵਿਖੇ ਆਯੋਜਿਤ ਵਿਸੇਸ ਵੋਟਰ ਸਰਸਰੀ ਸੁਧਾਈ ਕੈਪਾਂ ਦਾ ਲਿਆ ਜਾਇਜਾ
ਆਉਂਦੇ ਦਿਨਾਂ 'ਚ ਜ਼ਿਲ੍ਹੇ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ : ਮਾਧਵੀ ਕਟਾਰੀਆ
ਮਲੇਰਕੋਟਲਾ 7 ਨਵੰਬਰ :
ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਮਹੀਨਾ ਨਵੰਬਰ ਦੌਰਾਨ ਵਿਸ਼ੇਸ਼ ਸਮਰੀ ਰਿਵੀਜ਼ਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਦਾ ਨਿਰੀਖਣ ਕਰਦਿਆ ਲੋਕਾਂ ਨੂੰ ਵੋਟਰ ਹੈਲਪਲਾਈਨ ਐਪ ਦੀ ਵਰਤੋਂ, ਨਵੇਂ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਕਾਰਡ ਵਿੱਚ ਸੋਧਾਂ ਲਈ ਅਪੀਲ ਕੀਤੀ । ਇਸ ਮੌਕੇ ਉਨ੍ਹਾਂ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ "ਵੋਟਰ ਹੈਲਪਲਾਈਨ ਐਪ'' ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਨ, ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ, ਸ਼ਿਕਾਇਤਾਂ ਦਾਇਰ ਕਰਨ, ਨਤੀਜੇ ਦੇਖਣ, ਹਲਫ਼ਨਾਮੇ, ਜਵਾਬੀ ਹਲਫ਼ਨਾਮੇ ਅਤੇ ਉਨ੍ਹਾਂ ਦੀ ਮੋਬਾਈਲ ਐਪਲੀਕੇਸ਼ਨ 'ਤੇ ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ।ਉਨਾਂ ਹੋਰ ਕਿਹਾ ਕਿ ਆਉਂਦੇ ਦਿਨਾਂ 'ਚ ਜ਼ਿਲ੍ਹੇ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ ।
ਇਥੇ ਵਰਣਯੋਗ ਹੈ ਕਿ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਵਲੋਂ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਪਿੰਡ ਭੁਰਧਲਾ ਮੰਡੇਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਿਤ ਬੂਧ ਨੰਬਰ 138,139, ਪਿੰਡ ਮੰਡੀਆਂ ਵਿਖੇ ਸਰਾਕਾਰੀ ਹਾਈ ਸਕੂਲ ਵਿਖੇ ਸਥਾਪਿਤ ਬੂਧ ਨੰਬਰ 127, ਪਿੰਡ ਖਾਨਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਧ ਨੰਬਰ 88 ਅਤੇ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਦੇ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਸਥਾਪਿਤ ਬੂਧ ਨੰਬਰ 93,94 ਅਤੇ 95 ਦਾ ਜਾਇਜਾ ਲਿਆ । ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 106 ਅਮਰਗੜ੍ਹ ਸ੍ਰੀ ਹਰਬੰਸ ਸਿੰਘ ,ਨਾਇਬ ਤਹਿਸੀਲਦਾਰ ਅਹਿਮਦਗੜ੍ਹ ਕਮ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਅਮਰਗੜ੍ਹ ਸ੍ਰੀ ਪਵਨਦੀਪ ਸਿੰਘ ,ਸ੍ਰੀ ਤਹਿਸੀਲਦਾਰ ਮਲੇਰਕੋਟਲਾ ਕਮ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਸੁਖਵਿੰਦਰ ਸਿੰਘ ਟਿਵਾਣਾਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।
ਉਨ੍ਹਾਂ ਦੱਸਿਆ ਕਿ ਭਾਰਤ ਦਾ ਚੋਣ ਕਮਿਸ਼ਨ ਵਲੋਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਅਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਦੇ ਸਮੁੱਚੇ ਤਜ਼ਰਬੇ ਨੂੰ ਸੁਖਾਲਾ ਅਤੇ ਲੋਕ ਕੇਂਦਰਿਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵੋਟਰਾਂ ਦੀ ਸ਼ਮੂਲੀਅਤ ,ਸ਼ਾਸਨ ਅਤੇ ਰਾਜਨੀਤੀ ਵਿੱਚ ਦਿਲਚਸਪੀ ਨੂੰ ਵੱਖ-ਵੱਖ ਤਰੀਕਿਆਂ ਨਾਲ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਖਾਸ ਤੌਰ 'ਤੇ ਭਾਰਤ ਚੋਣ ਕਮਿਸ਼ਨ ਦੀਆ ਆਈ.ਟੀ ਐਪਸ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ, ਜੋ ਅਸਾਨੀ ਨਾਲ ਵਰਤੀ ਜਾ ਸਕਦੀ ਹੈ ਅਤੇ ਕੰਮ ਨੂੰ ਬਹੁਤ ਸਰਲ ਅਤੇ ਆਸਾਨ ਬਣਾਉਂਦੇ ਹਨ। ਉਪਭੋਗਤਾ ਵੋਟਰ "ਵੋਟਰ ਹੈਲਪਲਾਈਨ ਐਪ'' ਦੀ ਵਰਤੋਂ ਕਰਕੇ ਘਰ ਬੈਠ ਕੇ ਕਈ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਵੋਟਰ ਹੈਲਪਲਾਈਨ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਨਾਮ ਲੱਭਣ, ਔਨਲਾਈਨ ਫਾਰਮ ਜਮ੍ਹਾਂ ਕਰਨ, ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ, ਸਿਕਾਇਤ ਦਰਜ ਕਰਨ, ਨਤੀਜੇ ਦੇਖਣ, ਹਲਫ਼ਨਾਮੇ, ਜਵਾਬੀ ਹਲਫ਼ਨਾਮੇ ਅਤੇ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ।
ਉਨ੍ਹਾਂ ਕਿਹਾ ਕਿ "ਵੋਟਰ ਹੈਲਪਲਾਈਨ ਐਪ'' ਤੇ ਕੁਝ ਸਰਲ ਬਟਨਾ ਦੇ ਉਪਯੋਗ ਨਾਲ ਅਤੇ ਘੱਟ ਤੋਂ ਘੱਟ ਜਾਣਕਾਰੀ ਨਾਲ, ਉਪਭੋਗਤਾ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣਾ ਵੋਟਰ ਆਈ.ਡੀ ਕਾਰਡ ਲੱਭ ਸਕਦੇ ਹਨ। ਟੈਗ-ਅਧਾਰਿਤ ਖੋਜ, ਐਪਲੀਕੇਸ਼ਨ ਦੇ ਡੈਸ਼ਬੋਰਡ 'ਤੇ ਉਪਲਬਧ ਹੈ, ਜੋ ਪਹੁੰਚ ਵਿੱਚ ਆਸਾਨੀ ਅਤੇ ਸੌਖੇ ਨੈਵੀਗੇਸ਼ਨ ਦੀ ਪੇਸ਼ਕਸ਼ ਕਰਦੀ ਹੈ।
ਸ੍ਰੀਮਤੀ ਕਟਾਰੀਆ ਨੇ ਦੱਸਿਆ ਕਿ ਨਾਗਰਿਕ ਆਪਣੀ ਦਿਲਚਸਪੀ ਦੇ ਅਧਾਰ 'ਤੇ ਐਪ ਨੂੰ ਚਲਾ ਸਕਦੇ ਹਨ ਅਤੇ ਚੋਣ ਪ੍ਰਕਿਰਿਆ ਬਾਰੇ ਵਧੇਰੇ ਦਿਲਚਸਪ ਤਰੀਕੇ ਨਾਲ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਰਾਹੀਂ ਵੋਟਰ ਭਾਰਤੀ ਚੋਣ ਕਮਿਸ਼ਨ ਬਾਰੇ ਸਮੁੱਚੀ ਜਾਣਕਾਰੀ, ਮੌਜੂਦਾ ਖ਼ਬਰਾਂ, ਸਮਾਗਮਾਂ, ਗੈਲਰੀ ਅਤੇ ਹੋਰ ਜਾਣਕਾਰੀ ਤੱਕ ਪਹੁੰਚ ਬਣਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮਜਿਸਟਰੇਟ ਸ੍ਰੀ ਹਰਬੰਸ ਸਿੰਘ ,ਨਾਇਬ ਤਹਿਸੀਲਦਾਰ ਕਮ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਸ੍ਰੀ ਪਵਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।