ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ਹੋਈ: ਕਿਸਾਨ ਮੋਰਚਾ

 ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ਹੋਈ: ਕਿਸਾਨ ਮੋਰਚਾ


ਅੰਦੋਲਨ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਹੈ, ਸਗੋਂ ਸਾਰੀਆਂ ਖੇਤੀ ਉਪਜਾਂ ਅਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਹੈ: ਕਿਸਾਨ ਆਗੂ


ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਵੀ ਵਾਪਸ ਲਏ: ਕਿਸਾਨ ਆਗੂ


ਸੰਯੁਕਤ ਕਿਸਾਨ ਮੋਰਚਾ ਵੱਲੋਂ ਸਰਕਾਰ ਦੇ ਫੈਸਲੇ ਦਾ ਸੁਆਗਤ


ਦਲਜੀਤ ਕੌਰ ਭਵਾਨੀਗੜ੍ਹ


ਦਿੱਲੀ, 19 ਨਵੰਬਰ, 2021: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 358ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਨ 2020 ਵਿੱਚ ਆਰਡੀਨੈਂਸਾਂ ਦੇ ਰੂਪ ਵਿੱਚ ਲਿਆਂਦੇ ਗਏ ਤਿੰਨੋਂ ਕਿਸਾਨ ਵਿਰੋਧੀ, ਕਾਰਪੋਰੇਟ ਪੱਖੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਘੋਸ਼ਣਾ ਕੀਤੀ। ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜਯੰਤੀ 'ਤੇ ਇਸ ਦਾ ਐਲਾਨ ਕਰਨਾ ਚੁਣਿਆ।



ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ 'ਕੱਕਾਜੀ' ਅਤੇ ਯੁੱਧਵੀਰ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਸ ਫੈਸਲੇ ਦਾ ਸੁਆਗਤ ਕਰਦਾ ਹੈ ਅਤੇ ਉਚਿਤ ਸੰਸਦੀ ਪ੍ਰਕਿਰਿਆਵਾਂ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰੇਗਾ। 


ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਹਾਲਾਂਕਿ ਇਸ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਲਖੀਮਪੁਰ ਖੇੜੀ ਵਿਖੇ ਹੋਏ ਕਤਲਾਂ ਸਮੇਤ ਇਨ੍ਹਾਂ ਟਾਲਣਯੋਗ ਮੌਤਾਂ ਲਈ ਕੇਂਦਰ ਸਰਕਾਰ ਦੀ ਜ਼ਿੱਦ ਜ਼ਿੰਮੇਵਾਰ ਹੈ।

 

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਿਵਾਉਂਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਹੈ, ਸਗੋਂ ਸਾਰੀਆਂ ਖੇਤੀ ਉਪਜਾਂ ਅਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। ਇਵੇਂ ਹੀ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣਾ ਵੀ ਹੈ। ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਨੋਟ ਕਰੇਗਾ, ਜਲਦੀ ਹੀ ਆਪਣੀ ਮੀਟਿੰਗ ਰੱਖੇਗਾ ਅਤੇ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends