ਮੁਲਾਜ਼ਮ ਲਈ ਵੱਡੀ ਖ਼ਬਰ, ਅੱਜ ਤੋਂ ਇਹ ਸਹੁਲਤ ਹੋ ਜਾਵੇਗੀ ਖ਼ਤਮ

 

 

 

ਕੇਂਦਰ ਸਰਕਾਰ ਨੇ 8 ਨਵੰਬਰ ਤੋਂ ਆਪਣੇ ਸਾਰੇ ਮੁਲਾਜ਼ਮਾਂ ਲਈ ਬਾਇਓਮੀਟਰਿਕ ਹਾਜ਼ਰੀ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਕਰੋਨਾ ਕਾਲ ਵਿੱਚ ਮੁਲਾਜ਼ਮ ਆਫਲਾਈਨ ਹਾਜ਼ਰੀ ਲਾਉਂਦੇ ਸਨ , ਹੁਣ ਇਹ ਸਹੂਲਤ ਖ਼ਤਮ ਕੀਤੀ ਗਈ ਹੈ।

 ਅਮਲਾ ਮੰਤਰਾਲਾ ਨੇ ਕਿਹਾ ਕਿ ਵਿਭਾਗਾਂ ਦੇ ਮੁਖੀ ਬਾਇਓਮੀਟਰਿਕ ਮਸ਼ੀਨਾਂ ਲਾਜ਼ਮੀ ਸੈਨੋਟਾਈਜ਼ਰ ਰੱਖਣਾ ਯਕੀਨੀ ਬਣਾਉਣਗੇ। ਇਹ ਵੇਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਸਾਰੇ ਮੁਲਾਜ਼ਮ ਹਾਜ਼ਰੀ ਲਾਉਣ ਤੋਂ ਪਹਿਲਾਂ ਤੇ ਮਗਰੋਂ ਆਪਣੇ ਹੱਥਾਂ ਨੂੰ ਸੈਨੇਟਾਈਜ਼ ਕਰਨ। 


 ਕਰੋਨਾਵਾਇਰਸ ਮਹਾਮਾਰੀ ਕਰਕੇ ਮੁਲਾਜ਼ਮਾਂ ਦੀ  ਬਾਇਓਮੀਟਰਿਕ ਹਾਜ਼ਰੀ ਤੇ ਰੋਕ ਲਾ ਦਿੱਤੀ ਗਈ ਸੀ। ਅਮਲਾ ਮੰਤਰਾਲੇ ਨੇ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ ਤੇ ਵਿਭਾਗਾਂ ਨੂੰ ਕੀਤੇ ਹੁਕਮਾਂ ਵਿੱਚ ਕਿਹਾ, “ਹਾਜ਼ਰੀ ਲਾਉਣ ਮੋਕੇ ਸਾਰੇ ਮੁਲਾਜ਼ਮ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਨੇਮ ਦੀ ਪਾਲਣਾ ਯਕੀਨੀ ਬਣਾਉਣਗੇ। ਲੋੜ ਪੈਣ ਤੇ ਭੀੜ ਘਟਾਉਣ ਲਈ ਵਧੀਕ ਬਾਇਓਮੀਟਰਿਕ ਮਸ਼ੀਨਾਂ ਵੀ  ਲਾਈਆਂ ਜਾ ਸਕਦੀਆਂ ਹਨ। 


ਹੁਕਮਾਂ ਵਿੱਚ ਅੱਗੇ ਕਿਹਾ ਗਿਆ ਕਿ ਸਾਰੇ ਮੁਲਾਜ਼ਮਾਂ ਨੂੰ ਹਾਜ਼ਰੀ ਲਾਉਣ ਮੌਕੇ ਹਰ ਸਮੇਂ ਮਾਸਕ ਜਾਂ ਫੇਸ ਕਵਰ ਪਾ ਕੇ ਰੱਖਣੇ ਹੋਣਗੇ। ਜਿੱਥੋਂ ਤੱਕ ਸੰਭਵ ਹੋਵੇ ਮੀਟਿੰਗਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹੋਣ ਤੇ ਨਿੱਜੀ ਮੀਟਿੰਗਾਂ ਤੋਂ ਟਾਲਾ ਵੱਟਿਆ ਜਾਵੇ। ਸਾਰੇ ਅਧਿਕਾਰੀਆਂ ਤੇ ਹੋਰ ਸਟਾਫ਼ ਨੂੰ ਵਿਡ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends