ਸਿੱਖਿਆ ਮੰਤਰੀ ਦੇ ਘਰ ਅੰਦਰ ਲਾਇਆ ਬੇਰੁਜ਼ਗਾਰ ਅਧਿਆਪਕਾਂ ਨੇ ਧਰਨਾ, ਭੜਕੇ ਮੰਤਰੀ, ਐਸਐਚਓ ਲਾਇਨ ਹਾਜ਼ਰ






 ਬੇਰੁਜ਼ਗਾਰ ਅਧਿਆਪਕਾਂ ਨੇ ਸੋਮਵਾਰ ਨੂੰ ਜਲੰਧਰ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਨੂੰ ਘੇਰਿਆ। ਉਨ੍ਹਾਂ ਪੁਲੀਸ ਦੀ ਬੈਰੀਕੇਡਿੰਗ ਵੀ ਤੋੜ ਦਿੱਤੀ। ਮੰਤਰੀ ਪਰਗਟ ਸਿੰਘ ਨੂੰ ਜਦੋਂ ਘਰ ਦੇ ਅੰਦਰ ਨਾਅਰੇਬਾਜ਼ੀ ਦਾ ਪਤਾ ਲੱਗਾ ਤਾਂ ਉਹ ਭੜਕ ਗਏ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਹਰਕਤ ਵਿਚ ਆ ਗਈ। ਉਨ੍ਹਾਂ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਘਰ ਤੋਂ ਬਾਹਰ ਕੱਢ ਦਿੱਤਾ। ਪਰਗਟ ਸਿੰਘ ਨੇ ਵੀ ਤੁਰੰਤ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਬੁਲਾ ਕੇ ਸਿੱਧਾ ਸਵਾਲ ਕੀਤਾ ਕਿ ਜੇਕਰ ਮੇਰੇ ਘਰ ਦੇ ਬਜ਼ੁਰਗਾਂ ਨੂੰ ਕੁਝ ਹੋ ਗਿਆ ਤਾਂ ਜ਼ਿੰਮੇਵਾਰ ਕੌਣ ਹੋਵੇਗਾ। ਇਸ ਨੂੰ ਪੁਲਿਸ ਦੀ ਨਾਕਾਮੀ ਦੱਸਦਿਆਂ ਉਨ੍ਹਾਂ ਨੇ ਮੰਤਰੀ ਦੇ ਘਰ ਲੋਕਾਂ ਦੇ ਦਾਖ਼ਲ ਹੋਣ ਨੂੰ ਵੀ ਸਾਜ਼ਿਸ਼ ਦੱਸਿਆ।


ਮੇਰੇ ਘਰ ਵਿੱਚ ਬਜ਼ੁਰਗ ਸ਼ੂਗਰ ਅਤੇ ਦਿਲ ਦੇ ਮਰੀਜ਼ ਹਨ।


  ਪੰਜਾਬ ਦੇ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮੈਂ ਚੰਡੀਗੜ੍ਹ 'ਚ  ਯੂਨੀਅਨ ਦੀ ਇੱਕ ਮਹੀਨੇ ਵਿੱਚ 4 ਤੋਂ 5 ਵਾਰ ਮੀਟਿੰਗ ਹੋ ਚੁੱਕੀ ਹੈ। ਉਥੇ ਬਜ਼ੁਰਗ ਰਹਿੰਦੇ ਹਨ। ਉਹ ਸ਼ੂਗਰ ਅਤੇ ਦਿਲ ਦੇ ਮਰੀਜ਼ ਹਨ। ਇਹ ਲੋਕ ਉਨ੍ਹਾਂ ‌ ਨੂੰ ਪਰੇਸ਼ਾਨ ਕਰ ਰਹੇ ਹਨ। ਇਹ ਲੋਕ ਸਮਾਜ ਨੂੰ ਕਿੱਥੇ ਲੈ ਕੇ ਜਾਣਗੇ? ਜੇਕਰ ਮੇਰੇ ਘਰ ਦੇ ਬਜ਼ੁਰਗਾਂ ਨੂੰ ਕੁਝ ਹੋ ਜਾਂਦਾ ਹੈ ਤਾਂ  ਕੌਣ ਜ਼ਿੰਮੇਵਾਰ ਹੋਵੇਗਾ।


 ਵਿਉਂਤਬੱਧ ਤਰੀਕੇ ਨਾਲ ਦਾਖਲ ਹੋਏ


 ਪਰਗਟ ਸਿੰਘ ਨੇ ਕਿਹਾ ਕਿ ਇਹ ਇੱਕ ਸਾਜ਼ਿਸ਼ ਹੈ, ਜਿਸ ਨੂੰ ਯੋਜਨਾਬੱਧ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਇਸ ਨੂੰ ਪੁਲਿਸ ਦੀ ਨਾਕਾਮੀ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮੇਰਾ ਨਿੱਜੀ ਘਰ ਹੈ। ਮੈਨੂੰ ਬਜ਼ੁਰਗਾਂ ਦਾ ਫ਼ੋਨ ਆਇਆ। ਮੈਂ ਵਿਭਾਗ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਫਿਰ ਮੈਂ ਹੋਰ ਕੀ ਕਰ ਸਕਦਾ ਹਾਂ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends