ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਕੱਢੀ ਗਈ ਸਾਈਕਲ ਰੈਲੀ
ਜਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
ਨਵਾਂਸ਼ਹਿਰ, 1 ਨਵੰਬਰ :
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾ 'ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਆਮ ਲੋਕਾ ਵਿੱਚ ਮੁਫਤ ਕਾਨੂੰਨੀ ਸਹਾਇਤਾ ਦੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਾਈਕਲ ਰੈਲੀ ਕੱਢੀ ਗਈ । ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।
ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਦਫਤਰੀ ਸਟਾਫ ਮੈਂਬਰਾਂ, ਪੈਰਾ ਲੀਗਲ ਵਲੰਟੀਅਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ.ਭ.ਸ ਨਗਰ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ.ਭ.ਸ ਨਗਰ ਦੇ ਬੱਚਿਆਂ ਵੱਲੋ ਇਸ ਸਾਈਕਲ ਰੈਲੀ ਵਿੱਚ ਭਾਗ ਲਿਆ ਗਿਆ। ਇਹ ਸਾਈਕਲ ਰੈਲੀ ਕੋਰਟ ਕੰਪਲੈਕਸ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਕ, ਨਹਿਰੂ ਚੌਂਕ ਤੋਂ ਪਿੰਡ ਸਲੋਹ ਤੋਂ ਬੇਗਮਪੁਰ ਗੇਟ ਹੁੰਦੀ ਹੋਈ ਵਾਪਸ ਕੋਰਟ ਕੰਪਲੈਕਸ ਪਹੁੰਚ ਕੇ ਸਮਾਪਤ ਹੋਈ । ਇਸ ਮੌਕੇ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਇਸ ਸਾਈਕਲ ਰੈਲੀ ਦਾ ਮੰਤਵ ਜਿਥੇ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਦਿੱਤੀ ਜਾ ਰਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨਾ ਅਤੇ ਮਿਤੀ 11.12.2021 ਨੂੰ ਲੱਗ ਰਹੀ ਲੋਕ ਅਦਾਲਤ ਦੇ ਬਾਰੇ ਵੀ ਦੱਸਣਾ ਹੈ, ਉਥੇ ਹੀ ਸਿਹਤ ਦੀ ਤੰਦਰੁਸਤੀ ਸਬੰਧੀ ਵੀ ਲੋਕਾਂ ਨੂੰ ਸੁਚੇਤ ਕਰਨਾ ਹੈ । ਉਨ੍ਹਾਂ ਕਿਹਾ ਕਿ ਚੰਗੀ ਸਿਹਤ ਨਾਲ ਹੀ ਜੀਵਨ ਵਿੱਚ ਸਾਰੀਆਂ ਸਹੂਲਤਾਂ ਦਾ ਆਨੰਦ ਮਾਣਿਆ ਜਾ ਸਕਦਾ ਹੈ । ਇਸ ਮੌਕੇ ਸਮੂਹ ਜੱਜ ਸਹਿਬਾਨ ਹਾਜ਼ਰ ਸਨ।