ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 77 ਸਾਲ ਦੇ ਸਨ ਅਤੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।
ਮੁੱਖ ਮੰਤਰੀ ਨੇ ਟਵੀਟ ਕੀਤਾ, "ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਸਦਮਾ ਅਤੇ ਦੁੱਖ ਹੋਇਆ। ਪੰਜਾਬੀ ਲੋਕ ਸੰਗੀਤ ਵਿੱਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। ਮੇਰੀਆਂ ਦਿਲੀ ਸੰਵੇਦਨਾ, ਵਿਚਾਰ ਅਤੇ ਅਰਦਾਸ ਉਨ੍ਹਾਂ ਦੇ ਪਰਿਵਾਰ ਨਾਲ ਹਨ।"
Shocked and saddened to hear the news of Gurmeet Bawa Ji’s demise. Her contribution to Punjabi folk music is indelible. My sincere condolences, thoughts & prayers are with her family. pic.twitter.com/y2pj3gjBd5
— Charanjit S Channi (@CHARANJITCHANNI) November 21, 2021