ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟੈਂਕੀ ’ਤੇ ਚੜ੍ਹਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਸੀ.ਐਮ ਚੰਨੀ ਨੇ ਕਿਹਾ ਕਿ ਚੱਲ ਰਹੇ ਭਾਸ਼ਣ 'ਚ ਰੁਕਾਵਟ ਪਾਉਣ ਵਾਲੇ ਅਤੇ ਟੈਂਕੀ 'ਤੇ ਚੜ੍ਹ ਕੇ ਵਿਰੋਧ ਕਰਨ ਵਾਲਿਆਂ 'ਤੇ ਪਰਚਾ ਦਰਜ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਆ ਕੇ ਆਪਣੀ ਸਮੱਸਿਆ ਦੱਸੋ, ਟੈਂਕੀ 'ਤੇ ਬੈਠਣ ਦੀ ਕੋਈ ਲੋੜ ਨਹੀਂ। ਉਸ ਨੇ ਕਿਹਾ ਕਿ ਮੈਂ ਤੁਹਾਨੂੰ ਲੋਕਾਂ ਨੂੰ ਮਿਲਣ ਲਈ ਤਿਆਰ ਹਾਂ। ਮੇਰੇ ਨਾਲ ਗੱਲ ਕਰੋ ਅਤੇ ਆਪਣੀ ਸਮੱਸਿਆ ਦਾ ਹੱਲ ਕਰੋ।
ਦੱਸ ਦੇਈਏ ਕਿ ਮੁੱਖ ਮੰਤਰੀ ਦੀ ਬਰਨਾਲਾ ਆਮਦ ਨੂੰ ਦੇਖਦਿਆਂ ਬੇਰੁਜ਼ਗਾਰ ਅਧਿਆਪਕਾਂ, ਮੁਲਾਜ਼ਮਾਂ ਅਤੇ ਹੋਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਇਕ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹ ਗਿਆ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ਼ ਦਿਖਾਵਾ ਕਰ ਰਹੇ ਹਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ ਦੇ ਰਹੇ।