ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਨੋਖੀ ਪਹਿਲ; ਸੰਗਰੂਰ ਤੇ ਭਵਾਨੀਗੜ ਦੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਮਨਾਇਆ ਦੀਵਾਲੀ ਦਾ ਤਿਉਹਾਰ
ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਚਾਰ ਚੰਨ ਲਾਉਣ ’ਚ ਸਫ਼ਾਈ ਸੇਵਕਾਂ ਦਾ ਵੱਡਾ ਯੋਗਦਾਨ: ਵਿਜੈਇੰਦਰ ਸਿੰਗਲਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 3 ਨਵੰਬਰ, 2021: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਵੱਲੋਂ ਇਸ ਵਾਰ ਨਵੀਂ ਪਿਰਤ ਪਾਉਂਦਿਆਂ ਹਲਕੇ ਦੇ ਸਾਰੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।
ਸ੍ਰੀ ਸਿੰਗਲਾ ਦੀ ਰਿਹਾਇਸ਼ ’ਚ ਹੋਏ ਇਸ ਸਮਾਗਮ ਵਿੱਚ ਸੰਗਰੂਰ ਤੇ ਭਵਾਨੀਗੜ ਦੇ ਵੱਡੀ ਗਿਣਤੀ ਸਫ਼ਾਈ ਸੇਵਕ ਮੌਜ਼ੂਦ ਸਨ। ਗੱਲਬਾਤ ਦੌਰਾਨ ਸ੍ਰੀ ਸਿੰਗਲਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦਾ ਤਿਉਹਾਰਾਂ ਮੌਕੇ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਦੀਵਾਲੀ ਦੌਰਾਨ ਜਦੋਂ ਅਸੀਂ ਸਾਰੇ ਆਪੋ ਆਪਣੇ ਘਰਾਂ ਦੀ ਸਫਾਈ ਕਰਕੇ ਦੀਵਾਲੀ ਦੀਆਂ ਖੁਸ਼ੀਆਂ ਮਨਾਉਂਦੇ ਹਾਂ ਤਾਂ ਉਥੇ ਇਹ ਸਫ਼ਾਈ ਸੇਵਕ ਘਰਾਂ ਦੇ ਨਾਲ ਨਾਲ ਆਸੇ ਪਾਸੇ ਦੀ ਸਫ਼ਾਈ ਵੀ ਕਰਦੇ ਹਨ ਜਿਸ ਨਾਲ ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਚਾਰ ਚੰਦ ਲੱਗ ਜਾਂਦੇ ਹਨ।
ਉਨਾਂ ਕਿਹਾ ਕਿ ਗਲੀਆਂ ਮੁਹੱਲਿਆਂ ਵਿੱਚ ਸਫ਼ਾਈ ਸੇਵਕਾਂ ਦਾ ਮੌਜ਼ੂਦ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ, ਇਸੇ ਤਰਾਂ ਪੂਰੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿੱਚ ਜੇਕਰ ਕੁਝ ਦਿਨ ਸਫ਼ਾਈ ਨਾ ਹੋਵੇ ਤਾਂ ਸਾਰੇ ਪਾਸੇ ਕੂੜਾ ਕਰਕਟ ਫੈਲ ਸਕਦਾ ਹੈ। ਉਨਾਂ ਸਮੂਹ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਹੀ ਨਹੀਂ ਆਮ ਦਿਨਾਂ ਵਿੱਚ ਵੀ ਸਫ਼ਾਈ ਸੇਵਕਾਂ ਨਾਲ ਮਿਲਵਰਤਣ ਰੱਖਣ ਅਤੇ ਇਨਾਂ ਦੀਆਂ ਮੰਗਾਂ ਦਾ ਵਿਸ਼ੇਸ਼ ਧਿਆਨ ਰੱਖਣ।
ਉਨਾਂ ਸਮੂਹ ਸਫ਼ਾਈ ਸੇਵਕਾਂ ਨੂੰ ਇਹ ਵੀ ਕਿਹਾ ਕਿ ਜਿਹੜੀਆਂ ਵੀ ਉਨਾਂ ਦੀਆਂ ਮੰਗਾਂ ਹਨ, ਉਹ ਲੋਕਾਂ ਦਾ ਨੁਮਾਇੰਦਾ ਹੋਣ ਕਰਕੇ ਸਰਕਾਰ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ ਅਤੇ ਉਹ ਹਮੇਸ਼ਾ ਹੀ ਆਪਣੇ ਲੋਕਾਂ ਦੇ ਨਾਲ ਖੜੇ ਹਨ। ਉਨਾਂ ਸਮੂਹ ਸਫ਼ਾਈ ਸੇਵਕਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨਾਂ ਦਾ ਸਨਮਾਨ ਵੀ ਕੀਤਾ।
ਇਸ ਦੌਰਾਨ ਸਫਾਈ ਸੇਵਕਾਂ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਉਨਾਂ ਨਾਲ ਇਸ ਤਰਾਂ ਤਿਉਹਾਰ ਨਹੀਂ ਮਨਾਇਆ। ਉਨਾਂ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਕਰਕੇ ਉਨਾਂ ਨੂੰ ਆਪਣੀ ਡਿਊਟੀ ਵਿੱਚ ਹੋਰ ਉਤਸ਼ਾਹ ਨਾਲ ਕੰਮ ਕਰਨ ਵਿੱਚ ਮੱਦਦ ਮਿਲੇਗੀ।
ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ
👈👈ਇਸ ਮੌਕੇ ਉਨਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਨਰੇਸ਼ ਗਾਬਾ, ਬਿੰਦਰ ਬਾਂਸਲ, ਅਮਰਜੀਤ ਸਿੰਘ ਟੀਟੂ, ਸਤੀਸ਼ ਕਾਂਸਲ, ਹਰਪਾਲ ਸੋਨੂੰ, ਨਵੀਨ ਕੁਮਾਰ ਬੱਗਾ, ਰਵੀ ਚਾਵਲਾ, ਸ਼ਕਤੀਜੀਤ ਸਿੰਘ, ਮੈਡਮ ਨਰੇਸ਼ ਸ਼ਰਮਾ, ਬੀਬੀ ਬਲਵੀਰ ਕੌਰ ਸੈਣੀ, ਮਹੇਸ਼ ਕੁਮਾਰ ਮੇਸ਼ੀ, ਰਣਬੀਰ ਕੁਮਾਰ ਤੋਂ ਇਲਾਵਾ ਭਵਾਨੀਗੜ ਨਗਰ ਕੌਂਸਲ ਦੇ ਪ੍ਰਧਾਨ ਬਲਵਿੰਦਰ ਘਾਬਦੀਆਂ, ਉਪ ਪ੍ਰਧਾਨ ਵਰਿੰਦਰ ਕੁਮਾਰ, ਐਸ.ਐਮ.ਓ ਸੰਗਰੂਰ ਡਾ: ਬਲਜੀਤ ਸਿੰਘ, ਐਸ.ਐਮ.ਓ ਭਵਾਨੀਗੜ, ਪਰਮਿੰਦਰ ਬਜਾਜ ਕਾਂਗਰਸੀ ਆਗੂ, ਰਵਿੰਦਰ ਸਿੰਘ ਮੀਨ, ਗੌਰਵ ਸਿੰਗਲਾ, ਸੰਜੇ ਬਾਂਸਲ ਤੋਂ ਇਲਾਵਾ ਨਗਰ ਕੌਂਸਲ ਭਵਾਨੀਗੜ ਦੇ ਸਮੂਹ ਨਗਰ ਕੌਂਸਲਰ ਤੋਂ ਇਲਾਵਾ ਹੋਰ ਵੀ ਕਾਂਗਰਸੀ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।
ਇਸ ਉਪਰੰਤ ਮੰਤਰੀ ਜੀ ਵੱਲੋਂ ਸਟਾਫ਼ ਨਰਸ ਤੇ ਪੈਰਾ ਮੈਡੀਕਲ ਸਟਾਫ਼ ਨਾਲ ਵੀ ਦੀਵਾਲੀ ਦੇ ਤਿਉਹਾਰ ਸਬੰਧੀ ਇਕੱਤਰਤਾ ਕੀਤੀ ਗਈ।