ਮਰਨ ਵਰਤ ਤੇ ਬੈਠੇ ਬਲਵਿੰਦਰ ਫਿਰੋਜ਼ਪੁਰ ਦੀ ਸਿਹਤ ਹੋਰ ਵਿਗੜੀ

 ਮਰਨ ਵਰਤ ਤੇ ਬੈਠੇ ਬਲਵਿੰਦਰ ਫਿਰੋਜ਼ਪੁਰ ਦੀ ਸਿਹਤ ਹੋਰ ਵਿਗੜੀ


ਠੰਢ ਵਿੱਚ 29ਵੇਂ ਦਿਨ ਵੀ ਟੈਂਕੀ ਤੇ ਡਟੇ ਰਹੇ ਬੇਰੁਜ਼ਗਾਰ ਅਧਿਆਪਕ


ਦਲਜੀਤ ਕੌਰ ਭਵਾਨੀਗੜ੍ਹ  


ਖਰੜ, 18 ਨੰਵਬਰ, 2021: ਆਪਣੇ ਹੱਕੀ ਰੁਜ਼ਗਾਰ ਦੀ ਮੰਗ ਲੈਕੇ ਖਰੜ ਵਿਖੇ ਪੱਕੇ ਮੋਰਚੇ ਵਿੱਚ ਮਰਨ ਵਰਤ ਤੇ ਬੈਠੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਬਲਵਿੰਦਰ ਫ਼ਿਰੋਜ਼ਪੁਰ ਦਾ ਮਰਨ ਵਰਤ ਅੱਜ 9ਵੇਂ ਦਿਨ ਵਿੱਚ ਦਾਖਿਲ ਹੋ ਗਿਆ। ਲਗਾਤਾਰ 9ਵੇਂ ਦਿਨ ਮਰਨ ਵਰਤ ਕਾਰਨ ਬਲਵਿੰਦਰ ਫ਼ਿਰੋਜ਼ਪੁਰ ਦੇ ਹੱਥਾਂ ਪੈਰਾਂ ਨੂੰ ਦਰਦ ਹੋਣਾ ਸ਼ੁਰੂ ਹੋ ਚੁੱਕਿਆ ਹੈ, ਸ਼ੂਗਰ ਲੈਵਲ ਵੀ ਲਗਾਤਾਰ ਘਟਦਾ ਜਾ ਰਿਹਾ ਹੈ ਤੇ ਸਰੀਰਕ ਹਾਲਤ ਵੀ ਗੰਭੀਰ ਬਣੀ ਹੋਈ ਹੈੈ। 


ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਫਿਰ ਬਲਵਿੰਦਰ ਫਿਰੋਜ਼ਪੁਰ ਨੂੰ ਅਪੀਲ ਕੀਤੀ ਗਈ ਉਹ ਆਪਣਾ ਮਰਨ ਵਰਤ ਸਮਾਪਤ ਕਰੇ ਜਾਂ ਫਿਰ ਜ਼ੇਰੇ ਇਲਾਜ ਲਈ ਦਾਖਲ ਹੋਏ ਪਰ ਬਲਜਿੰਦਰ ਫ਼ਿਰੋਜ਼ਪੁਰ ਨੇ ਕਿਹਾ ਕਿ ਜਦੋਂ ਤੱਕ ਬੇਰੋਜ਼ਗਾਰ ਅਧਿਆਪਕਾਂ ਨੇ ਮੰਗਾ ਨਹੀਂ ਮੰਨਿਆ ਜਦੋਂ ਤੱਕ ਉਸ ਦਾ ਸੰਘਰਸ਼ ਜਾਰੀ ਰਹੇਗਾ।


ਉੱਧਰ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਅੱਜ 29ਵੇੰ ਦਿਨ ਵੀ ਦੇਸੂਮਾਜਰਾ ਵਿਖੇ ਵੀ ਟੈਂਕੀ ਦੇ ਉੱਪਰ ਡਟੇ ਰਹੇ। 



ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ ਅਤੇ ਹਰਮਨ ਕੌਰ ਨੇ ਕਿਹਾ ਕਿ ਕਿ ਕਾਂਗਰਸ ਸਰਕਾਰ ਜਿਹੜੀ ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਦਾ ਜਾਣ ਦਾ ਸਮਾਂ ਵੀ ਆ ਚੁੱਕਿਆ ਹੈ, ਪਰ ਕਾਂਗਰਸ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰਾਂ ਦੀ ਆਵਾਜ਼ ਨੂੰ ਦਬਾਉਣ ਲਈ ਨਿੱਤ ਡਾਗਾਂ ਕੁੱਟਿਆ, ਝੂਠੇ ਪਰਚੇ ਦਰਜ਼ ਕੀਤੇ ਤੇ ਟੈਂਕੀ ਤੇ ਚੜ੍ਹਨ ਲਈ ਮਜਬੂਰ ਕੀਤਾ ਹੈ। 


ਬੇਰੁਜ਼ਗਾਰ ਅਧਿਆਪਕ ਆਗੂਆਂ ਰਾਜਕੁਮਾਰ ਮਾਨਸਾ, ਗੁਰਪ੍ਰੀਤ ਗੁਰਾਇਆ, ਸੁਰਿੰਦਰ ਪਾਲ ਗੁਰਦਾਸਪੁਰ, ਵਿਸ਼ਾਲ ਸ਼ਰਮਾ ਤੇ ਚੰਨ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਨਾ ਨਿਕਲਣ ਕਰਕੇ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਉਮਰ ਹੱਦ ਨੂੰ ਪਾਰ ਕਰ ਚੁੱਕੇ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਨੌਜਵਾਨਾਂ ਉਮਰ ਹੱਦ ਦੇ ਵਿੱਚ ਛੋਟ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਇੱਕ ਮੌਕਾ ਦਿੱਤਾ ਜਾਵੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends