ਪੈਨਸ਼ਨਰਾਂ ਨੇ ਪੰਜਾਬ ਸਰਕਾਰ 'ਤੇ ਧੋਖਾਬਾਜੀ ਕਰਨ ਦਾ ਲਾਇਆ ਦੋਸ਼

 *ਪੈਨਸ਼ਨਰਾਂ ਨੇ ਪੰਜਾਬ ਸਰਕਾਰ 'ਤੇ ਧੋਖਾਬਾਜੀ ਕਰਨ ਦਾ ਲਾਇਆ ਦੋਸ਼*    


*ਤਨਖਾਹ ਕਮਿਸ਼ਨ ਸਬੰਧੀ ਸਰਕਾਰ ਦੀ ਦੋਗਲੀ ਨੀਤੀ ਦੀ ਨਿਖੇਧੀ*


*13 ਨਵੰਬਰ ਦੀ ਬਠਿੰਡਾ ਰੈਲੀ ਅਤੇ 17 ਨਵੰਬਰ ਦੀ ਮੋਹਾਲੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ*  



ਨਵਾਂ ਸ਼ਹਿਰ 

( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ। ਜਿਸ ਵਿੱਚ ਪੰਜਾਬ ਸਰਕਾਰ ਤੇ ਪੈਨਸ਼ਨਰਾਂ ਨਾਲ ਧੋਖੇਬਾਜ਼ੀ ਕਰਦਿਆਂ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ।

           ਪੈਨਸ਼ਨਰਾਂ ਦੀ ਮੀਟਿੰਗ ਨੂੰ ਜੀਤ ਲਾਲ ਗੋਹਲੜੋਂ, ਗੁਰਦਿਆਲ ਸਿੰਘ, ਰਾਮ ਪਾਲ, ਰਾਮ ਸਿੰਘ, ਰਾਮ ਲਾਲ, ਰੇਸ਼ਮ ਲਾਲ, ਸਰਵਣ ਰਾਮ, ਕਰਨੈਲ ਸਿੰਘ ਬੀਪੀਈਓ ਅਤੇ ਕੁਲਵਿੰਦਰ ਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 1-1-2016 ਤੋਂ ਪਹਿਲੇ ਪੈਨਸ਼ਨਰਾਂ ਲਈ 1-1-2016 ਨੂੰ 125% ਡੀ ਏ ਅਤੇ ਅੰਤਰਿਮ ਰਾਹਤ ਦੀ ਬਜਾਏ ਸਿਰਫ 113% ਡੀ ਏ ਨਾਲ 15% ਦਾ ਵਾਧਾ ਦਿੰਦਿਆਂ ਗੁਣਾਕ ਨਾ ਦੇ ਕੇ 1-1-2016 ਤੋਂ ਬਾਅਦ ਵਾਲੇ ਪੈਨਸ਼ਨਰਾਂ ਲਈ ਵੱਖਰੇ ਨੋਟੀਫਿਕੇਸ਼ਨ ਜਾਰੀ ਕਰਕੇ ਪੈਨਸ਼ਨਰਾਂ ਨੂੰ ਕੁਝ ਰਾਹਤ ਦੇਣ ਦੀ ਬਜਾਏ ਪੈਨਸ਼ਨ ਰਿਵੀਜ਼ਨ ਦੇ ਨਾਂ ਤੇ ਕੋਝਾ ਮਜ਼ਾਕ ਕੀਤਾ ਗਿਆ ਹੈ। ਜਦੋਂ ਕਿ ਪਿਛਲੇ ਤਨਖ਼ਾਹ ਕਮਿਸ਼ਨ ਲਾਗੂ ਹੋਣ ਦੀ ਤਰੀਕ ਤੇ ਮਿਲਦਾ ਡੀਏ ਅਤੇ ਅੰਤਰਿਮ ਰਾਹਤ ਦੀਆਂ ਕਿਸ਼ਤਾਂ ਜੋੜ ਕੇ ਰਾਹਤ ਦਿੱਤੀ ਜਾਂਦੀ ਰਹੀ ਹੈ।

           ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਫਰੰਟ ਦੇ ਆਗੂਆਂ ਨਾਲ ਸਾਂਝੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਨਾ ਕਰਨ, ਤਨਖਾਹ ਕਮਿਸ਼ਨ ਦੀ ਰਿਪੋਰਟ ਸਬੰਧੀ ਦੋਗਲੀ ਨੀਤੀ ਅਪਨਾਉਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਰੋਸ ਦਾ ਪ੍ਰਗਟਾਵਾ ਕਰਨ ਲਈ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਅਤੇ 17 ਨਵੰਬਰ ਨੂੰ ਰੋਸ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।  

          ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ, ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਰੋਨਾ ਦੀ ਆੜ ਵਿੱਚ ਮੁਲਾਜ਼ਮ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਮਨਵਾਉਣ ਲਈ 13 ਨਵੰਬਰ ਨੂੰ ਖਜ਼ਾਨਾ ਮੰਤਰੀ ਦੇ ਸ਼ਹਿਰ ਬਠਿੰਡਾ ਵਿਖੇ ਰੋਸ ਰੈਲੀ ਵਿੱਚ ਪੈਨਸ਼ਨਰਾਂ ਵਲੋਂ ਵੱਧ ਚਡ਼੍ਹ ਕੇ ਹਿੱਸਾ ਲਿਆ ਜਾਵੇਗਾ। 

          ਮੀਟਿੰਗ ਵਿੱਚ ਅਸ਼ੋਕ ਕੁਮਾਰ, ਭਾਗ ਸਿੰਘ, ਜੋਗਾ ਸਿੰਘ, ਕੁਲਵਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਮੀਤ ਸਿੰਘ, ਰਾਮ ਲਾਲ, ਕ੍ਰਿਸ਼ਨ ਕੁਮਾਰ, ਕੇਵਲ ਰਾਮ, ਧਰਮ ਪਾਲ, ਅਵਤਾਰ ਸਿੰਘ, ਹਰਦਿਆਲ ਸਿੰਘ, ਸਰੂਪ ਲਾਲ, ਕੁਲਦੀਪ ਸਿੰਘ, ਓਮ ਪ੍ਰਕਾਸ਼ ਚੌਹਾਨ, ਦੀਦਾਰ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਪਿਆਰਾ ਸਿੰਘ, ਜੋਗਿੰਦਰ ਪਾਲ, ਸੰਤ ਰਾਮ, ਪ੍ਰੇਮ ਰਤਨ, ਪਿਆਰਾ ਲਾਲ, ਜੋਗਿੰਦਰ ਪਾਲ, ਅਮਰਜੀਤ ਸਿੰਘ, ਪਲਵਿੰਦਰ ਪਾਲ, ਅਮਰੀਕ ਸਿੰਘ, ਸੁਰੇਸ਼ ਕੁਮਾਰ, ਗੁਰਦੇਵ ਸਿੰਘ, ਮਲਕੀਅਤ ਸਿੰਘ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends