`ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਰੋਜ਼ਮੱਰਾ ਦੀਆਂ ਵਸਤਾਂ ਦੇ ਰੇਟ ਘਟਾਉਣ ਅਤੇ ਰੇਤੇ ਸਬੰਧੀ ਫ਼ੈਸਲਿਆਂ ਨੇ ਸੂਬੇ ਦੇ ਆਮ ਲੋਕਾਂ ਨੂੰ ਦਿੱਤੀ ਵੱਡੀ ਰਾਹਤ-ਚੇਅਰਮੈਨ ਜਿਲ੍ਹਾਂ ਯੋਜਨਾ ਕਮੇਟੀ
ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਹੋ ਰਹੀ ਹੈ ਸ਼ਲਾਘਾ-ਚੇਅਰਮੈਨ ਮਾਰਕੀਟ ਕਮੇਟੀ
ਸਰਵਪੱਖੀ ਵਿਕਾਸ ਦੀ ਲਹਿਰ ਨੇ ਸੂਬੇ ਦੇ ਪਿੰਡਾਂ ਤੇ ਸ਼ਹਿਰਾ ਦੀ ਨੁਹਾਰ ਬਦਲੀ-ਆਗੂ
ਸ੍ਰੀ ਅਨੰੰਦਪੁਰ ਸਾਹਿਬ, 11 ਨਵੰਬਰ ()
ਪੰਜਾਬ ਸਰਕਾਰ ਦੇ ਲੋਕ ਹਿੱਤ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਅਤੇ ਮਹਿੰਗਾਈ ਦੀ ਮਾਰ ਦੇ ਝੰਬੇ ਲੋਕਾਂ ਦੇ ਚਿਹਰਿਆਂ ’ਤੇ ਮੁੜ ਰੌਣਕ ਪਰਤ ਆਈ ਹੈ। ਇਹ ਪ੍ਰਗਟਾਵਾ ਕਰਦਿਆਂ ਜਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਚੇਅਰਮੈਨ ਰਮੇਸ ਚੰਦਰ ਦਸਗਰਾਈ ਅਤੇ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਮਹਿਦਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਥੇ ਰੋਜ਼ਮੱਰਾ ਦੀਆਂ ਵਸਤਾਂ, ਜਿਵੇਂ ਬਿਜਲੀ, ਪਾਣੀ ਅਤੇ ਤੇਲ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉਥੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਐਲਾਨ ਨਾਲ ਉਨਾਂ ’ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਰੋਸ਼ਨ ਭਵਿੱਖ ਦੀ ਆਸ ਬੱਝੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੇਤ ਮਾਫੀਏ ’ਤੇ ਲਗਾਮ ਕੱਸਦਿਆਂ ਰੇਤੇ ਦਾ ਰੇਟ 5.50 ਰੁਪਏ ਪ੍ਰਤੀ ਕਿਊਬਕ ਫੁੱਟ ਫਿਕਸ ਕਰਨਾ ਇਕ ਮਿਸਾਲੀ ਫ਼ੈਸਲਾ ਹੈ, ਜਿਸ ਨਾਲ ਰੇਤੇ ਦੀ ਕਾਲਾਬਾਜ਼ਾਰੀ ਬਿਲਕੁਲ ਖ਼ਤਮ ਹੋ ਜਾਵੇਗੀ।
ਇਸੇ ਤਰਾਂ ਝੁੱਗੀ-ਝੌਂਪੜੀ ਵਾਲਿਆਂ ਨੂੰ ਥਾਂ ਦੇ ਮਾਲਕਾਨਾ ਹੱਕ ਦੇਣਾ, ਇੱਟਾਂ ਦੇ ਭੱਠਿਆਂ ਨੂੰ ਮਾਈਨਿੰਗ ਪਾਲਸੀ ਤੋਂ ਬਾਹਰ ਕੱਢਣਾ ਅਤੇ ਜ਼ਮੀਨ ਦੇ ਮਾਲਕ ਨੂੰ ਤਿੰਨ ਫੁੱਟ ਤੱਕ ਮਿੱਟੀ ਕੱਢਣ ਦੀ ਛੋਟ ਦੇਣ ਵਰਗੇ ਕ੍ਰਾਂਤੀਕਾਰੀ ਕਦਮਾਂ ਨੇ ਸਰਕਾਰ ਦੀ ਲੋਕਪ੍ਰਿਅਤਾ ਵਿਚ ਵੱਡਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਡੀ. ਸੀ ਰੇਟਾਂ ਵਿਚ 415.89 ਰੁਪਏ ਦਾ ਕੀਤਾ ਇਜ਼ਾਫ਼ੇ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਅਸਲ ਮਾਅਨਿਆਂ ਵਿਚ ਆਮ ਲੋਕਾਂ ਦੀ ਸਰਕਾਰ ਹੈ, ਜਿਸ ਨੇ ਆਮ ਲੋਕਾਂ ਦੇ ਦਰਦ ਨੂੰ ਸਮਝਦਿਆਂ ਉਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬੀਆਂ ਨੂੰ ਅਜਿਹੇ ਹੋਰ ਇਤਿਹਾਸਕ ਫ਼ੈਸਲਿਆਂ ਦਾ ਗਵਾਹ ਬਣਨ ਦਾ ਮੌਕਾ ਮਿਲਣ ਜਾ ਰਿਹਾ ਹੈ। ਆਗੂਆ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸੈਕੜੇ ਕਰੋੜ ਰੁਪਏ ਖਰਚ ਕੇ ਸਰਵਪੱਖੀ ਵਿਕਾਸ ਕਰਵਾਇਆ ਹੈ। ਜਿਸ ਨੇ ਇਸ ਹਲਕੇ ਦੇ ਸ਼ਹਿਰਾ ਅਤੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਸਮੁੱਚੇ ਪੰਜਾਬ ਵਿਚ ਆਮ ਲੋਕਾਂ ਦੀ ਭਲਾਈ ਦੇ ਫੈਸਲਿਆ ਦੀ ਹਰ ਪਾਸਿਓ ਸ਼ਲਾਘਾ ਹੋ ਰਹੀ ਹੈ।