ਆਪਣੇ ਡ੍ਰੀਮ NAS 2021 ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਦਿੱਤੀਆਂ ਸ਼ੁਭਕਾਮਨਾਵਾਂ ਉਨ੍ਹਾਂ ਕਿਹਾ
*ਸਤਿ ਸ੍ਰੀ ਅਕਾਲ ਜੀ*
*ਮੈਨੂੰ ਪੂਰੀ ਉਮੀਦ ਹੈ ਕਿ ਸਕੂਲ ਸਿੱਖਿਆ ਵਿਭਾਗ, ਪੰਜਾਬ ਨਾਲ਼ ਜੁੜੇ ਸਮੂਹ ਅਧਿਕਾਰੀ, ਸਕੂਲ ਮੁੱਖੀ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਪੂਰੇ ਤਨੋ-ਮਨੋ ਡੱਟ ਕੇ ਮਿਹਨਤ ਕਰਨ ਵਿੱਚ ਜੁਟੇ ਹੋਣਗੇ l*
*ਕੱਲ੍ਹ ਦਾ ਦਿਨ ਪੰਜਾਬ ਸਕੂਲ ਸਿੱਖਿਆ ਵਿਭਾਗ ਨਾਲ਼ ਜੁੜੇ ਹਰ ਸਖਸ਼ ਲਈ ਬਹੁਤ ਹੀ ਮਹੱਤਵਪੂਰਨ ਹੈl ਮੈਂ ਸਕੂਲ ਸਿੱਖਿਆ ਵਿਭਾਗ ਦੇ ਆਪਣੇ ਅਨੁਭਵ ਤੋਂ ਇਹ ਮਹਿਸੂਸ ਕਰਦਾ ਹਾਂ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮਿਤੀ 12-11-2021 ਨੂੰ ਹੋਣ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰੇਗਾ l*
*ਸਕੂਲ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਹਿਲਾਂ ਹੀ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਰਾਸ਼ਟਰੀ ਸਕੂਲ ਸਰਵੇਖਣ ਵਿੱਚ ਪਹਿਲਾਂ ਸਥਾਨ ਹਾਸਿਲ ਕਰ ਚੁੱਕਿਆ ਹੈ I ਸਾਡੇ ਪੰਜਾਬ ਦੇ ਅਧਿਆਪਕਾਂ, ਸਕੂਲ ਮੁੱਖੀਆਂ ਅਤੇ ਅਧਿਕਾਰੀਆਂ ਨੇ ਪਹਿਲਾਂ ਵੀ ਆਪਣੀ ਮਿਹਨਤ ਅਤੇ ਪ੍ਰਤਿਭਾ ਕਾਰਨ ਪੂਰੇ ਭਾਰਤ ਵਿੱਚ ਆਪਣੀ ਮਿਸਾਲ ਕਾਇਮ ਕੀਤੀ ਹੈ I*
*ਮੈਨੂੰ ਪੂਰੀ ਉਮੀਦ ਹੈ ਕਿ ਤੁਹਾਡੇ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀ ਗਈ ਮਿਹਨਤ ਇੱਕ ਵਾਰ ਫਿਰ ਤੋਂ ਪੰਜਾਬ ਨੂੰ ਅਵੱਲ ਸਥਾਨ ਤੇ ਲੈ ਕੇ ਆਵੇਗੀ I*
*ਮੈਨੂੰ ਇਸ ਗੱਲ ਦਾ ਬਹੁਤ ਮਾਣ ਹੈ ਕਿ ਸਕੂਲ ਸਿੱਖਿਆ, ਵਿਭਾਗ ਨਾਲ਼ ਜੁੜੇ ਹਰ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ, ਡਾਇਟ ਪ੍ਰਿੰਸੀਪਲ, ਸਕੂਲ ਪ੍ਰਿੰਸੀਪਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੀ.ਐੱਚ.ਟੀ, ਸਕੂਲ ਮੁੱਖੀ, 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਟੀਮ, ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੇ ਹਰ ਕੰਮ ਨੂੰ ਪੂਰੀ ਸ਼ਿੱਦਤ ਨਾਲ਼ ਮੁਕਾਮ ਤੱਕ ਲੈ ਕੇ ਜਾਣ ਦਾ ਕੰਮ ਕੀਤਾ ਹੈ Iਇਹ ਮੈਂ ਤੁਹਾਡੀ ਟੀਮ ਦਾ ਹਿੱਸਾ ਹੋਣ ਦੇ ਨਾਤੇ ਅੱਜ ਵੀ ਨਿੱਜੀ ਤੌਰ 'ਤੇ ਮਹਿਸੂਸ ਕਰਦਾ ਹਾਂ।*
*ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ 12-11-2021 ਨੂੰ ਹੋਣ ਵਾਲ਼ੇ ਇਸ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਪੂਰੇ ਭਾਰਤ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰੇਗਾ *
*ਸਭ ਅਧਿਕਾਰੀਆਂ, ਸਕੂਲ ਮੁੱਖੀਆਂ, ਅਧਿਆਪਕਾਂ ਅਤੇ ਵਿਸ਼ੇਸ਼ ਤੌਰ ਤੇ ਪਿਆਰੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਮੇਰੇ ਵੱਲੋਂ ਬਹੁਤ-ਬਹੁਤ ਸ਼ੁਭ ਕਾਮਨਾਵਾਂ!!*
ਕ੍ਰਿਸ਼ਨ ਕੁਮਾਰ
ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ
ਪੰਜਾਬ I