ਤਿੰਨੋਂ ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਕੁੰਡਲੀ ਤੇ ਸਿੰਘੂ ਬੈਰੀਅਰ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦੇ ਜੱਥੇ ਪੰਜਾਬ ਪਰਤਣ ਲੱਗੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਾਰੇ ਟੋਲ ਪਲਾਜ਼ੇ 15 ਦਸੰਬਰ ਤੋਂ ਖੁੱਲ੍ਹ ਜਾਣਗੇ, ਜਿਨ੍ਹਾਂ 'ਚ ਵਧੀਆਂ ਹੋਈਆਂ ਦਰਾਂ ਲਾਗੂ ਹੋਣਗੀਆਂ।
ਕਿਸਾਨ ਅੰਦੋਲਨ
ਕਾਰਨ ਪੰਜਾਬ 'ਚ ਇਕ ਸਾਲ ਤੋਂ ਵੀ
ਵੱਧ ਸਮੇਂ ਤੋਂ 23 ਟੋਲ ਪਲਾਜ਼ੇ ਬੰਦ ਹਨ।
ਇੱਥੇ ਦਿਨ ਰਾਤ ਕਿਸਾਨਾਂ ਦਾ ਧਰਨਾ ਚੱਲ
ਰਿਹਾ ਹੈ।
ਦਿੱਲੀ-ਜਲੰਧਰ ਨੈਸ਼ਨਲ ਹਾਈਵੇ
ਤੇ ਲੁਧਿਆਣਾ ਦੇ ਲਾਡੋਵਾਲ 'ਚ ਸਥਿਤ
ਟੋਲ ਪਲਾਜ਼ਾ ਦੇ ਸੁਪਰਵਾਈਜ਼ਰ ਮਲਖਾਨ
ਸਿੰਘ ਨੇ ਦੱਸਿਆ ਕਿ ਅਸੀਂ ਪੂਰੀ ਤਿਆਰੀ
ਕਰ ਲਈ ਹੈ। ਪੁਰਾਣੀ ਸੜਕ ਨੂੰ ਉਖਾੜ
ਕੇ ਦੁਬਾਰਾ ਬਣਾਇਆ ਜਾ ਰਿਹਾ ਹੈ। ਸਾਫ਼
ਸਫ਼ਾਈ ਕਰਵਾਈ ਜਾ ਰਹੀ ਹੈ।