15 ਦਸੰਬਰ ਤੋਂ ਖੁੱਲ੍ਹ ਜਾਣਗੇ ਟੋਲ ਪਲਾਜ਼ੇ

 

ਤਿੰਨੋਂ ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਕੁੰਡਲੀ ਤੇ ਸਿੰਘੂ ਬੈਰੀਅਰ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦੇ ਜੱਥੇ ਪੰਜਾਬ ਪਰਤਣ ਲੱਗੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਾਰੇ ਟੋਲ ਪਲਾਜ਼ੇ 15 ਦਸੰਬਰ ਤੋਂ ਖੁੱਲ੍ਹ ਜਾਣਗੇ, ਜਿਨ੍ਹਾਂ 'ਚ ਵਧੀਆਂ ਹੋਈਆਂ ਦਰਾਂ ਲਾਗੂ ਹੋਣਗੀਆਂ।



 ਕਿਸਾਨ ਅੰਦੋਲਨ ਕਾਰਨ ਪੰਜਾਬ 'ਚ ਇਕ ਸਾਲ ਤੋਂ ਵੀ ਵੱਧ ਸਮੇਂ ਤੋਂ 23 ਟੋਲ ਪਲਾਜ਼ੇ ਬੰਦ ਹਨ। ਇੱਥੇ ਦਿਨ ਰਾਤ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ।



 ਦਿੱਲੀ-ਜਲੰਧਰ ਨੈਸ਼ਨਲ ਹਾਈਵੇ ਤੇ ਲੁਧਿਆਣਾ ਦੇ ਲਾਡੋਵਾਲ 'ਚ ਸਥਿਤ ਟੋਲ ਪਲਾਜ਼ਾ ਦੇ ਸੁਪਰਵਾਈਜ਼ਰ ਮਲਖਾਨ ਸਿੰਘ ਨੇ ਦੱਸਿਆ ਕਿ ਅਸੀਂ ਪੂਰੀ ਤਿਆਰੀ ਕਰ ਲਈ ਹੈ। ਪੁਰਾਣੀ ਸੜਕ ਨੂੰ ਉਖਾੜ ਕੇ ਦੁਬਾਰਾ ਬਣਾਇਆ ਜਾ ਰਿਹਾ ਹੈ। ਸਾਫ਼ ਸਫ਼ਾਈ ਕਰਵਾਈ ਜਾ ਰਹੀ ਹੈ।
Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends