19 ਦਸੰਬਰ ਦੀ ਖਰੜ ਰੈਲੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਡੀ ਐਮ ਐਫ਼ ਪੰਜਾਬ ਦੇ ਬੈਨਰ ਹੇਠ ਅਧਿਆਪਕ ਕਰਨਗੇ ਸ਼ਮੂਲੀਅਤ

 *ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਤਹਿਗੜ੍ਹ ਸਾਹਿਬ ਨੇ ਕੀਤੀ ਮੀਟਿੰਗ*


*19 ਦਸੰਬਰ ਦੀ ਖਰੜ ਰੈਲੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਡੀ ਐਮ ਐਫ਼ ਪੰਜਾਬ ਦੇ ਬੈਨਰ ਹੇਠ ਅਧਿਆਪਕ ਕਰਨਗੇ ਸ਼ਮੂਲੀਅਤ*


17 ਦਸੰਬਰ, ( ): ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਅੱਜ ਡੀ ਸੀ ਕੰਪਲੈਕਸ ਨੇੜੇ ਪਾਰਕ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਕੀਤੀ ਗਈ, ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਦੋ ਵੱਡੇ ਮਾਰੂ ਫ਼ੈਸਲਿਆਂ ਪੇਂਡੂ ਖੇਤਰਾਂ ਵਿੱਚ ਸੇਵਾਵਾਂ ਨਿਭਾ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਮਿਲਦਾ ਪੇਂਡੂ ਖੇਤਰ ਭੱਤਾ ਰੋਕਣ ਅਤੇ 31 ਦਸੰਬਰ 2015 ਤੋਂ ਬਾਅਦ ਸਿੱਧੀ ਭਰਤੀ ਮੁਲਾਜ਼ਮਾਂ ਨੂੰ ਪਰਖ ਸਮੇਂ ਦੌਰਾਨ ਮਿਲਣਯੋਗ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਸਾਰੇ ਲਾਭ ਖੋਹਣ ਕਾਰਨ ਪੰਜਾਬ ਦੇ ਅਧਿਆਪਕਾਂ ਵਿਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਹੈ ਅਤੇ ਪੰਜਾਬ ਦੇ ਅਧਿਆਪਕ 19 ਦਸੰਬਰ ਦੀ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਖਰੜ ਰੈਲੀ ਦਾ ਹਿੱਸਾ ਬਣ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਨਗੇ



ਸੂਬਾ ਕਮੇਟੀ ਮੈਂਬਰ ਹਰਿੰਦਰਜੀਤ ਸਿੰਘ ਅਤੇ ਡੀ ਐਮ ਐਫ਼ ਜ਼ਿਲ੍ਹਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਧਨੋਆ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੇ ਪੂਰਾ ਲਾਭ ਦੇਣ ਦੇ ਇਸ਼ਤਿਹਾਰੀ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਸਗੋਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕਰਦਿਆਂ, ਇਨ੍ਹਾਂ ਖੇਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਨੁਸਾਰ ਮਿਲਣਯੋਗ ਪੰਜ ਫ਼ੀਸਦੀ ਪੇਂਡੂ ਖੇਤਰ ਭੱਤੇ ਨੂੰ ਸਤੰਬਰ ਮਹੀਨੇ ਦੇ ਪੁਰਾਣੇ ਫ਼ੈਸਲੇ ਦੇ ਹਵਾਲੇ ਨਾਲ ਅਚਾਨਕ ਰੋਕਣ ਅਤੇ ਇਸ ਭੱਤੇ ਤੋਂ ਬਿਨਾਂ ਹੀ ਤਨਖਾਹਾਂ ਬਣਾਉਣ ਦੀਆਂ ਹਦਾਇਤਾਂ ਖ਼ਜ਼ਾਨਾ ਦਫ਼ਤਰਾਂ ਰਾਹੀਂ ਜਾਰੀ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਇਕ ਹੋਰ ਅਤਿ ਮਾਰੂ ਫ਼ੈਸਲਾ ਕਰਦਿਆਂ, 16 ਜੁਲਾਈ 2020 ਤੋਂ ਪਹਿਲਾਂ ਮੁੱਢਲੀਆਂ ਤਨਖਾਹਾਂ 'ਤੇ ਸਿੱਧੀ ਭਰਤੀ ਨਵ ਨਿਯੁਕਤ ਮੁਲਾਜ਼ਮਾਂ ਨੂੰ ਪਰਖ ਸਮੇਂ ਦੌਰਾਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ ਤਨਖਾਹ ਫਿਕਸੇਸ਼ਨ ਸੰਬੰਧੀ ਕਿਸੇ ਵੀ ਤਰ੍ਹਾਂ ਦਾ ਲਾਭ ਨਾ ਦੇਣ ਅਤੇ ਪਰਖ ਸਮੇਂ ਦਾ ਕੋਈ ਵੀ ਬਕਾਇਆ ਨਾ ਜਾਰੀ ਕਰਨ ਦਾ ਇਕ ਪਾਸੜ ਅਤੇ ਧੱਕੇਸ਼ਾਹੀ ਭਰਿਆ ਹੁੁਕਮ ਸੁਣਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪਰਖ ਸਮਾਂ ਐਕਟ-2015 ਤਹਿਤ ਪਰਖ ਸਮੇਂ ਦੌਰਾਨ ਪੂਰੇ ਤਨਖਾਹ ਸਕੇਲ ਅਤੇ ਭੱਤੇ ਦੇਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖ਼ਾਹ ਸਕੇਲਾਂ ਦੇਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ, ਏ ਸੀ ਪੀ (4-9-14 ਸਾਲਾ) ਤਹਿਤ ਸਾਰੇ ਮੁਲਾਜ਼ਮਾਂ ਨੂੰ ਅਗਲਾ ਉਚੇਰਾ ਤਨਖਾਹ ਗਰੇਡ ਦੇਣ, ਸਰਹੱਦੀ ਏਰੀਆ ਭੱਤਾ, ਹੈਂਡੀਕੈਪ ਸਫਰੀ ਭੱਤਾ, ਸਪੈਸ਼ਲ ਟੀਚਰ ਭੱਤਾ, ਪ੍ਰਯੋਗੀ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਨੂੰ ਜਾਰੀ ਕਰਨ ਵਰਗੇ ਫੈਸਲੇ ਕਰਨ ਤੋਂ ਪੰਜਾਬ ਦੀ ਚੰਨੀ ਸਰਕਾਰ ਲਗਾਤਾਰ ਇਨਕਾਰੀ ਹੈ। ਪੰਜਾਬ ਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ ਅਤੇ ਬੇਰੁਜ਼ਗਾਰਾਂ ਨੂੰ ਪੱਕਾ ਰੁਜਗਾਰ ਦੇਣ ਦੀ ਥਾਂ, ਹੱਕ ਮੰਗਣ 'ਤੇ ਪੁਲਸੀਆ ਤਸ਼ੱਦਦ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਜਤਿੰਦਰ ਸਿੰਘ, ਸੁਖਜਿੰਦਰ ਸਿੰਘ, ਮਨਿੰਦਰਪਾਲ, ਗਗਨਦੀਪ ਸਿੰਘ, ਸੁਖਦੀਪ ਸਿੰਘ ਆਗੂ ਹਾਜਰ ਸਨ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends