ਹਾਈਐਂਡ ਰੋਜ਼ਗਾਰ ਮੇਲੇ ਦੌਰਾਨ 68 ਪ੍ਰਾਰਥੀਆਂ ਦੀ ਚੋਣ

 ਹਾਈਐਂਡ ਰੋਜ਼ਗਾਰ ਮੇਲੇ ਦੌਰਾਨ 68 ਪ੍ਰਾਰਥੀਆਂ ਦੀ ਚੋਣ


ਦਲਜੀਤ ਕੌਰ ਭਵਾਨੀਗੜ੍ਹ


ਸੰਗਰੂਰ, 11 ਦਸੰਬਰ, 2021: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਾਈਐਂਡ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਵਿੱਚ ਲਗਭਗ 105 ਪ੍ਰਾਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ 68 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਪਲੇਸਮੈਂਟ ਕੀਤੀ ਗਈ।



ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿ਼ਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਹਾਈਐਂਡ ਮੇਲੇ ਵਿੱਚ ਵੱਖ-ਵੱਖ ਨਾਮਵਰ ਕੰਪਨੀਆਂ ਜਿਵੇਂ ਸਕਾਈ ਇੰਟਰਨੈਸ਼ਨਲ, ਵਿਓਮ ਫਿਲਮ ਪ੍ਰੋਡਕਸ਼ਨ, ਕੈਪੀਟਲ ਟਰੱਸਟ, ਇੰਸਟੋ ਹਰਬਲਜ਼, ਹਰਨੂਰ ਹੈਲਥ ਕੇਅਰ, ਐਸ.ਬੀ.ਆਈ., ਆਈ.ਸੀ.ਆਈ.ਸੀ.ਆਈ. ਆਦਿ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਜਾਬ ਫੇਅਰ ਵਿੱਚ ਬਾਰਵੀਂ ਪਾਸ ਅਤੇ ਇਸ ਤੋਂ ਵਧੇਰੇ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀਆਂ ਨੇ ਹਿੱਸਾ ਲਿਆ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends