“ਕੰਪਿਊਟਰ ਅਧਿਆਪਕ 7 ਦਸੰਬਰ ਨੂੰ ਖਰੜ੍ਹ ਕਰਨਗੇ ਹੱਲਾ ਬੋਲ ਰੈਲੀ”

 “ਕੰਪਿਊਟਰ ਅਧਿਆਪਕ 7 ਦਸੰਬਰ ਨੂੰ ਖਰੜ੍ਹ ਕਰਨਗੇ ਹੱਲਾ ਬੋਲ ਰੈਲੀ”

“ਅਫ਼ਸ਼ਰ ਸ਼ਾਹੀ ਦੇ ਅੜੀਅਲ ਰਵੱਈਏ ਤੋਂ ਤੰਘ ਆ ਕੇ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼”




ਨਵਾਂਸ਼ਹਿਰ : 6 ਦਸੰਬਰ


ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਰਾਜਵਿੰਦਰ ਲਾਖਾ ਨੇ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਅਤੇ ਅਫ਼ਸ਼ਰ ਸਾਹੀ ਵਲੋਂ ਉਨ੍ਹਾ ਦੀਆਂ ਜਾਇਜ ਅਤੇ ਸੰਵਿਧਾਨਿਕ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ਤੇ ਲਾਗੂ ਨਹੀਂ ਕੀਤੇ ਜਾ ਰਹੇ।ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਜਿਵੇਂ 6ਵੇਂ ਤਨਖਾਹ ਕਮਿਸ਼ਨ,ਇੰਟਰਮ ਰਿਲੀਫ, ਏ.ਸੀ.ਪੀ , ਲੀਵ ਇੰਨਕੇਸਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਇੱਥੇ ਇਹ ਵੀ ਜਕਿਰ ਕਰਨਾ ਜਰੂਰੀ ਹੈ ਕਿ ਪਿਛਲੇ ਸਾਲਾਂ ਦੌਰਾਨ 70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੇ ਪਰਿਵਾਰ ਰੁਲਣ ਲਈ ਮਜਬੂਰ ਹੋ ਰਹੇ ਹਨ। 4 ਸਾਲਾਂ ਵਿੱਚ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹੱਲ ਕਰਨ ਦੀ ਬਜਾਏ ਲਾਰੇ ਲੱਪੇ ਹੀ ਮਿਲੇ ਹਨ। ਇਸੇ ਲੜੀ ਤਹਿਤ ਮਿਤੀ 12 ਅਕਤੂਬਰ ਅਤੇ ਮਿਤੀ 18 ਅਕਤੂਬਰ ਨੂੰ ਨਵੇਂ ਸਿੱਖਿਆ ਮੰਤਰੀ ਨਾਲ ਵੀ 3 ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਮਿਤੀ 18 ਅਕਤੂਬਰ ਅਤੇ 01 ਦਸੰਬਰ ਨੂੰ ਚੀਫ ਸੈਕਟਰੀ ਟੂ ਸੀ.ਐਮ ਨਾਲ ਹੋਈ ਮੀਟਿੰਗ ਵਿਚ ਉਹਨਾਂ ਨੇ ਮੰਨਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਜਾਇਜ ਹਨ ਅਤੇ ਉਹਨਾਂ ਤੇ ਨਿਯੁਕਤੀ ਪੱਤਰ ਵਿਚ ਲਿਖੀਆਂ ਸ਼ਰਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਣਾ ਬਣਦਾ ਹੈ ਪਰੰਤੂ ਉਹਨਾਂ ਦੇ ਇਸ ਵਿਸਵਾਸ ਦਿਵਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਮੰਗਾਂ ਨਹੀਂ ਮੰਨ ਰਹੀ ਹੈ, ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਜਿਸਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਅਤੇ ਅਫਸਰਸਾਹੀ ਦੇ ਇਸ ਵਤੀਰੇ ਤੋਂ ਤੰਗ ਆ ਕਿ ਮੁੱਖ ਮੰਤਰੀ ਦੇ ਸ਼ਹਿਰ ਖਰੜ੍ਹ 7 ਦਸੰਬਰ ਨੂੰ ਸੂਬਾ ਪੱਧਰੀ ਹੱਲਾ ਬੋਲ ਰੈਲੀ ਕਰਨਗੇ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕਰਨਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends