ਆਸ਼ਾ ਵਰਕਰਾਂ ,ਮਿੱਡ ਡੇ ਮੀਲ ਵਰਕਰਾਂ ਅਤੇ ਹੋਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜਾਹਰਾ
ਨਵਾਂਸ਼ਹਿਰ, 28 ਦਸੰਬਰ (
)ਅੱਜ ਪੰਜਾਬ ਤੇ ਯੂਟੀ ਮੁਲਾਜ਼ਮ ਸਾਂਝਾ ਫਰੰਟ, ਆਸ਼ਾ ਵਰਕਰਾਂ ਤੇ ਫੈਸਲੀਟੇਟਰਾ਼ਂ ਦੇ ਸਾਂਝੇ ਮੋਰਚੇ ਵੱਲੋਂ ਮਿਤੀਆਂ ਦੋ ਰੋਜ਼ਾ ਮੁਕੰਮਲ ਹੜਤਾਲ ਦੇ ਪਹਿਲੇ ਦਿਨ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ। ਨਵਾਂਸ਼ਹਿਰ ਵਿਖੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਵੱਡਾ ਇਕੱਠ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਰਥੀ ਫ਼ੂਕੀ ਅਤੇ ਮੁਜ਼ਾਹਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਹਰਿੰਦਰ ਦੁਸਾਂਝ,ਬਲਵੀਰ ਕੁਮਾਰ, ਸ਼ਕੁੰਤਲਾ ਦੇਵੀ, ਰਾਜਵਿੰਦਰ ਕੋਰ ਕੱਟ ਨੇ ਕਿਹਾ ਕਿ ਪੰਜਾਬ ਸਰਕਾਰ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਮਾਣ ਭੱਤਾ ਤੇ ਕੰਮ ਕਰਦੀਆਂ ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਨਾ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਛੇਵੇਂ ਕਮਿਸ਼ਨ ਨਾਲ ਸਬੰਧਿਤ ਮੰਗਾਂ ਦਾ ਕੋਈ ਵੀ ਨਿਪਟਾਰਾ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਕਈ ਸਾਲਾਂ ਤੋਂ ਨਿਗੂਣੇ ਜਿਹੇ ਪੈਸਿਆਂ ਉਪਰ ਕੰਮ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਉਹਨਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ 30 ਦਸੰਬਰ ਤੱਕ ਮੁਕੰਮਲ ਹੜਤਾਲ ਕਰਕੇ 31 ਦਸੰਬਰ ਨੂੰ ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਰਿਹਾਇਸ਼ ਤੇ ਸੂਬਾ ਪੱਧਰੀ ਰੈਲੀ ਕਰਨਗੀਆਂ। 8 ਜਨਵਰੀ ਨੂੰ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਲੁਧਿਆਣਾ ਵਿਖੇ ਇਤਿਹਾਸ ਰੈਲੀ ਕਰਕੇ ਪੂਰੇ ਦਿਨ ਲਈ ਮੁਕੰਮਲ ਟ੍ਰੈਫਿਕ ਜਾਮ ਕੀਤਾ ਜਾਵੇਗਾ। ਇਸ ਮੌਕੇ ਐੱਮ ਪੀ ਐੱਚ ਡਬਲਯੂ (ਫੀਮੇਲ)ਦੇ ਆਗੂਆਂ ਅਤੇ ਅਨੀਤਾ ਥੋਪੀਆਂ, ਮਨਜੀਤ ਕੋਰ ਮੁਕੰਦਪੁਰ, ਗੁਰਪਾਲ ਸੜੋਆ, ਜਸਵੀਰ ਕੋਰ, ਗੁਰਪ੍ਰੀਤ ਕੋਰ, ਪਰਮਜੀਤ ਕੋਰ, ਗੀਤਾ, ਸੀਮਾ, ਹਰਵਿੰਦਰ ਕੋਰ ਅਤੇ ਕਿ੍ਸ਼ਨਾ ਸੁੱਜੋਂ ਨੇ ਵੀ ਸੰਬੋਧਨ ਕੀਤਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਬਲਵੀਰ ਕੁਮਾਰ। |