ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੁਲਸ ਮੁਲਾਜ਼ਮਾਂ ਲਈ ਨਵੇਂ ਸਾਲ ਤੇ ਦਿੱਤੇ ਤੋਹਫ਼ੇ, 13 ਮਹੀਨੇ ਦੀ ਸੈਲਰੀ, ਅਤੇ ਹੋਰ ਭਤੇ ਦੇਣ ਦਾ ਐਲਾਨ

  ਜਲੰਧਰ 31 ਦਸੰਬਰ ; ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,  ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਅੱਜ ਪੀਏਪੀ ਜਲੰਧਰ ਪੁੱਜੇ। ਇੱਥੇ ਉਨ੍ਹਾਂ ਪੰਜਾਬ ਪੁਲਿਸ ਵੈਲਫੇਅਰ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਨੂੰ ਚੰਗੀਆਂ ਵਰਦੀਆਂ ਲਈ ਭੱਤਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ। ਪੰਜਾਬ ਪੁਲਿਸ ਦੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਡਾਈਟ ਮਨੀ 150 ਰੁਪਏ ਤੋਂ ਵਧਾ ਕੇ 250 ਰੁਪਏ ਕਰ ਦਿੱਤੀ ਗਈ ਹੈ। ਇਸ ਦਾ ਨੋਟੀਫਿਕੇਸ਼ਨ ਕੱਲ੍ਹ ਹੀ ਜਾਰੀ ਕਰ ਦਿੱਤਾ ਜਾਵੇਗਾ।


ਮੁੱਖ ਮੰਤਰੀ ਨੇ ਪੁਲਿਸ ਭਲਾਈ ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕਰਨ ਦਾ ਐਲਾਨ ਕੀਤਾ। ਪੰਜਾਬ ਪੁਲਿਸ ਨੂੰ 250 ਹੋਰ ਗੱਡੀਆਂ ਦੇਣ ਤੋਂ ਇਲਾਵਾ ਸੂਬੇ ਦੇ ਸਾਰੇ ਹਵਾਈ ਅੱਡਿਆਂ 'ਤੇ ਪੰਜਾਬ ਪੁਲਿਸ ਦੇ ਆਪਣੇ ਸਾਂਝ ਕੇਂਦਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਇਹ ਸਾਂਝ ਕੇਂਦਰ ਵਿਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਦੀ ਮਦਦ ਲਈ ਹਵਾਈ ਅੱਡਿਆਂ 'ਤੇ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਜਲੰਧਰ ਨੂੰ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸੁਧਾਰ ਲਈ ਇੱਕ ਕਰੋੜ ਰੁਪਏ ਵੀ ਦਿੱਤੇ।


Also read: 

PU PATIALA RECRUITMENT: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 139 ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਅਪਲਾਈ 

ਸਫ਼ਾਈ ਸੇਵਕਾਂ ਦੀ ਭਰਤੀ: ਸਫ਼ਾਈ ਸੇਵਕਾਂ ਦੀ ਭਰਤੀ ਲਈ ਕਾਉਂਸਲਿੰਗ ਸ਼ਡਿਊਲ, ਮੈਰਿਟ ਸੂਚੀ , ਭਰਤੀ ਦਾ ਵੇਰਵਾ ਦੇਖੋ ਇਥੇ 

PSEB TERM 2: ALL UPDATE SEE HERE 

PPSC PRINCIPAL RECRUITMENT: ਪ੍ਰਿੰਸੀਪਲ ਦੀ ਭਰਤੀ ਲਈ ਅਸਾਮੀਆਂ ਵਿੱਚ ਵਾਧਾ


ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਬਿਨਾਂ ਹੱਥ ਦੇਖੇ ਦਿਨ ਰਾਤ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਬਦੌਲਤ ਹੀ ਅੱਜ ਪੰਜਾਬ ਅਤੇ ਪੰਜਾਬ ਦੇ ਲੋਕ ਸੁਰੱਖਿਅਤ ਹਨ। ਪੰਜਾਬ ਪੁਲਿਸ ਦੇ ਜਵਾਨਾਂ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ ਹੈ। ਰਾਜ ਮੰਤਰੀ ਮੰਡਲ ਵਿੱਚ ਸਾਡੇ ਸਹਿਯੋਗੀ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਪੀਏਪੀ ਵਿੱਚੋਂ ਨਿਕਲ ਕੇ ਕੌਮਾਂਤਰੀ ਪੱਧਰ ’ਤੇ ਪੁੱਜੇ ਹਨ।

Featured post

BFUHS NURSING ADMISSION 2024-25 : ਬਾਬਾ ਫਰੀਦ ਯੂਨੀਵਰਸਿਟੀ ਤੋਂ ਕਰੋ ਬੀਐਸਸੀ ਨਰਸਿੰਗ, 23 ਮਈ ਤੱਕ ਕਰੋ ਅਪਲਾਈ

  Baba Farid University of Health Sciences Invites Applications for Basic B.Sc. Nursing Course Baba Farid University of Health Sciences, Far...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends