ਡਾ. ਸੁਖਵੀਰ ਸਿੰਘ ਬੱਲ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਦਾ ਵਾਧੂ ਚਾਰਜ ਸੰਭਾਲਿਆ
ਫਾਜ਼ਿਲਕਾ, 30 ਦਸੰਬਰ;
ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਅੱਜ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦਾ ਵਾਧੂ ਚਾਰਜ ਸੰਭਾਲਿਆ ਗਿਆ। ਜਿਕਰਯੋਗ ਹੈ ਕਿ ਡਾ ਸੁਖਵੀਰ ਸਿੰਘ ਬੱਲ ਵੱਲੋ ਪਿਛਲੇ ਲੰਬੇ ਸਮੇਂ ਤੋਂ ਜਿਲ੍ਹਾ ਫਾਜਿਲਕਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਤੌਰ ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
- PSEB TERM 01: LINK FOR RESULT TERM 01
ਉਹਨਾਂ ਦੇ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਲੱਗਣ ਤੋ ਬਾਅਦ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੇ ਖਾਲੀ ਹੋਏ ਆਹੁਦੇ ਦਾ ਅੱਜ ਵਾਧੂ ਚਾਰਜ ਸੰਭਾਲਿਆ ਗਿਆ। ਡਾ ਬੱਲ ਨੇ ਕਿਹਾ ਕਿ ਵਿਭਾਗ ਵੱਲੋਂ ਸੌਪੀ ਗਈ ਹਰ ਜੁੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਉਹਨਾਂ ਕਿਹਾ ਕਿ ਜਿਲ੍ਹਾ ਫਾਜਿਲਕਾ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ਵੱਲ ਲੈ ਕੇ ਜਾਣਾ ਉਹਨਾਂ ਦੀ ਪ੍ਰਮੁੱਖਤਾ ਰਹੇਗੀ। ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਪੂਰੀ ਸਮੱਰਪਿਤ ਭਾਵਨਾ ਨਾਲ ਪੂਰਾ ਕੀਤਾ ਜਾਵੇਗਾ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਉਹ ਸਮੂਹ ਬੀਪੀਓਜ, ਸੀਐਚਟੀਜ, ਸਮਾਰਟ ਸਕੂਲ ਟੀਮ, ਪੜੋ ਪੰਜਾਬ ਪੜਾਓ ਪੰਜਾਬ ਟੀਮ, ਸਿੱਖਿਆ ਸੁਧਾਰ ਟੀਮ, ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਨਾਲ ਲੈ ਕੇ ਕੰਮ ਕਰਨਗੇ।ਇਸ ਮੌਕੇ ਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਜਿਲ੍ਹਾ ਕੋਆਰਡੀਨੇਟਰ ਰਾਜਿੰਦਰ ਕੁਮਾਰ, ਸਿੱਖਿਆ ਸੁਧਾਰ ਟੀਮ ਮੈਂਬਰ ਅਮਨ ਸੇਠੀ, ਸੁਪਰਡੈਂਟ ਰਾਜੇਸ਼ ਕੁਮਾਰ ਅਤੇ ਦਫਤਰੀ ਅਮਲਾ ਮੌਜੂਦ ਸੀ।