180 ਈ.ਟੀ.ਟੀ. ਅਧਿਆਪਕਾਂ ਨਾਲ ਇਨਸਾਫ ਨਾ ਕਰਨ ਦੀ ਡੀ.ਟੀ.ਐਫ. ਵੱਲੋਂ ਸਖ਼ਤ ਨਿਖੇਧੀ

 180 ਈ.ਟੀ.ਟੀ. ਅਧਿਆਪਕਾਂ ਨਾਲ ਇਨਸਾਫ ਨਾ ਕਰਨ ਦੀ ਡੀ.ਟੀ.ਐਫ. ਵੱਲੋਂ ਸਖ਼ਤ ਨਿਖੇਧੀ 


ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਪਰਦ: ਐਮ.ਐਲ.ਏ ਹੋਸਟਲ ਦੇ ਟਾਵਰ 'ਤੇ ਚੜ੍ਹੇ ਅਧਿਆਪਕ ਦੀ ਨਹੀਂ ਲਈ ਸਾਰ 


23 ਦਸੰਬਰ, ਚੰਡੀਗੜ੍ਹ ( ): 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੂੰ ਇਨਸਾਫ ਦਵਾਉਣ ਲਈ ਚੰਨੀ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਅਧਿਆਪਕ ਸੋਹਣ ਸਿੰਘ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਚੰਡੀਗਡ਼੍ਹ ਦੇ ਐਮ.ਐਲ.ਏ. ਹੋਸਟਲ ਦੇ ਨੇੜੇ ਟਾਵਰ ਉੱਤੇ ਡਟਿਆ ਹੋਇਆ ਹੈ। ਪਰ ਪ੍ਰਸ਼ਾਸ਼ਨ ਜਾਂ ਸਰਕਾਰ ਵੱਲੋਂ ਉਸਦੀ ਕੋਈ ਸਾਰ ਨਹੀ ਲਈ ਜਾ ਰਹੀ ਹੈ। ਜਦ ਕਿ ਠੰਢ ਦਾ ਮੌਸਮ ਹੋਣ ਕਾਰਨ ਅਧਿਆਪਕ ਦੀ ਸਿਹਤ ਵਿਗੜਦੀ ਜਾ ਰਹੀ ਹੈ। ਅਧਿਆਪਕ ਜਥੇਬੰਦੀ ਡੀ.ਟੀ.ਐੱਫ. ਨੇ ਪੰਜਾਬ ਸਰਕਾਰ 'ਤੇ ਸੰਵਾਦ ਰਾਹੀਂ ਮਸਲੇ ਹੱਲ ਕਰਨ ਦੇ ਜਮਹੂਰੀ ਢੰਗ ਨੂੰ ਤਿਲਾਂਜਲੀ ਦੇਣ ਦਾ ਦੋਸ਼ ਲਗਾਇਆ ਹੈ।





ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਅਜਿਹੇ ਸੰਵੇਦਨਹੀਣ ਰਵੱਈਏ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਰਦਿਆਂ ਦੱਸਿਆ ਕਿ, 180 ਈਟੀਟੀ ਅਧਿਆਪਕ 2016 ਵਿੱਚ 4500 ਈ.ਟੀ.ਟੀ. ਟੀਚਰਾਂ ਦੀ ਭਰਤੀ ਵਿੱਚ ਭਰਤੀ ਦੀਆਂ ਸਾਰੀਆਂ ਸੇਵਾ ਸ਼ਰਤਾਂ ਪੂਰੀਆਂ ਕਰਦਿਆਂ ਨਿਯੁਕਤ ਹੋਏ ਸਨ ਤੇ ਲਗਭਗ 2 ਸਾਲ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਅਚਾਨਕ ਹੀ ਵਾਧੂ ਭਰਤੀ ਦਾ ਹਵਾਲਾ ਦਿੰਦਿਆਂ ਨੌਕਰੀ ਚੋਂ ਬਾਹਰ ਕੱਢਣ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਾਈ ਕੋਰਟ ਵੱਲੋਂ ਵਿਭਾਗ ਨੂੰ ਇਨ੍ਹਾਂ ਅਧਿਆਪਕਾਂ ਦੀ ਸਮੱਸਿਆਵਾਂ ਸੁਣਦਿਆਂ ਸਕਾਰਾਤਮਕ ਤਰੀਕੇ ਨਾਲ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਪਰ ਵਿਭਾਗ ਵੱਲੋਂ ਇਨ੍ਹਾਂ ਨਿਰਦੇਸ਼ਾਂ ਨੂੰ ਦਰ-ਕਿਨਾਰ ਕਰਦਿਆਂ, ਇੱਕ ਹੀ ਭਰਤੀ ਉੱਪਰ ਦੋ ਤਰ੍ਹਾਂ ਦੇ ਸਕੇਲ ਲਾਗੂ ਕਰਨ ਦੀ ਨਿਵੇਕਲੀ ਧੱਕੇਸ਼ਾਹੀ ਕਰਦਿਆਂ, ਅਧਿਆਪਕਾਂ ਉੱਤੇ ਜਬਰੀ ਕੇਂਦਰੀ ਸਕੇਲ ਲਾਗੂ ਕਰ ਦਿੱਤੇ ਗਏ। ਇਹਨਾਂ ਅਧਿਆਪਕਾਂ ਦੀ ਪਿਛਲੇ ਚਾਰ ਸਾਲ ਦੀ ਸੇਵਾ ਨੂੰ ਖੂਹ ਖਾਤੇ ਪਾ ਦਿੱਤਾ ਗਿਆ ਅਤੇ ਇਹਨਾਂ ਦੀ ਤਨਖਾਹ ਘਟਾ ਦਿੱਤੀ ਗਈ। ਇਸ ਮੌਕੇ ਡੀਟੀਐੱਫ ਦੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਅੌਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਇਨ੍ਹਾਂ ਅਧਿਆਪਕਾਂ ਨਾਲ ਇਨਸਾਫ ਕਰਨ ਦੀ ਮੰਗ ਕੀਤੀ ਹੈ।


ਜਾਰੀ ਕਰਤਾ: 

ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends