ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਕ ਬੇਨਾਮੀ ਪੰਜਾਬੀ ਅਖਬਾਰ ਦੀ ਖਬਰ "23 ਦਸੰਬਰ ਤੋਂ ਚੋਣ ਜਾਬਤਾ 4 ਫਰਵਰੀ ਨੂੰ ਚੋਣਾਂ" ਵਾਇਰਲ ਹੋ ਰਹੀ ਹੈ।
ਪੰਜਾਬ ਚੋਣ ਕਮਿਸ਼ਨ ਵੱਲੋਂ ਇਸ ਖ਼ਬਰ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸ਼ੋਸ਼ਲ ਮੀਡੀਆ ਦੇ ਪਲੇਟਫਾਰਮਾਂ ਤੇ ਫੈਲਾਈ ਜਾ ਰਹੀ ਇਸ ਖਬਰ ਦੀ ਜਾਂਚ ਕੀਤੀ ਹੈ ਅਤੇ ਇਸ ਨੂੰ ਪੂਰੀ ਤਰਾਂ ਮਨ-ਘੜੰਤ ਅਤੇ ਬੇਬੁਨਿਆਦ ਪਾਇਆ ਹੈ।
ਪੰਜਾਬ ਚੋਣ ਕਮਿਸ਼ਨ ਦੇ ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਜੇਕਰ ਆਉਣ ਵਾਲੇ ਸਮੇਂ ਵਿਚ ਸ਼ੋਸ਼ਲ ਮੀਡੀਆ ਤੇ ਅਜਿਹਾ ਕੋਈ ਗੁਮਰਾਹ ਕਰਨ ਵਾਲਾ ਦੱਸੀ ਜੋ ਖ਼ਬਰ ਵਾਇਰਲ ਹੁੰਦੀ ਨਜ਼ਰ ਆਉਂਦੀ ਹੈ ਉਹ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਨੂੰ ਸੂਚਿਤ ਕਰਨ।
ਬੁਲਾਰੇ ਨੇ ਕਿਹਾ ਪੰਜਾਬ ਦੇ ਲੋਕਾਂ ਨੂੰ ਨਵੇਂ ਚੋਣ ਹੁਕਮਾਂ ਬਾਰੇ ਸਹੀ ਜਾਣਕਾਰੀ ਲੈਣ ਲਈ ਚੋਣ ਕਮਿਸ਼ਨ ਦੀ ਅਧਿਕਾਰਕ ਵੈੱਬਸਾਈਟ ਦੀ ਵਰਤੋਂ ਕਰਨੀ ਚਾਹੀਦੀ ਹੈ।