BREAKING NEWS: ਸਕੂਲਾਂ ਵਿੱਚ ਕਰੋਨਾ ਦਾ ਕਹਿਰ , 5ਵਾਂ ਸਕੂਲ ਹੋਇਆ ਬੰਦ

  ਫਿਰੋਜ਼ਪੁਰ 5 ਦਸੰਬਰ:  ਕਰੋਨਾ ਕਾਰਨ ਪੰਜਾਬ ਦਾ 5ਵਾਂ ਸਕੂਲ ਬੰਦ ਹੋ ਗਿਆ ਹੈ। ਕਰੋਨਾ ਦੇ ਨਵੇਂ ਵੇਰੀਐਂਟ ਓਮਿਓਕਰੋਨ ਦੇ ਭਾਰਤ ਵਿੱਚ 4 ਮਰੀਜ ਪਾਜ਼ਿਟਿਵ ਪਾਏ ਗਏ ਹਨ ਜਿਸ ਕਾਰਨ ਤੀਜੀ ਲਹਿਰਾਂ ਦਾ ਖਤਰਾ ਬਣਿਆ ਹੋਇਆ ਹੈ।


 ਉਥੇ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪਾਜ਼ਿਟਿਵ ਪਾਏ ਜਾਣ ਤੇ ਵਿਦਿਆਰਥੀਆਂ ਤੇ ਮਾਪਿਆਂ ਦੇ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ALSO READ:




ਸ਼ਨੀਵਾਰ  4 ਦਸੰਬਰ ਨੂੰ ਜਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ 9 ਵਿਦਿਆਰਥੀਆਂ ਦੀ ਕਰੋਨਾ ਟੈਸਟ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਸਰਕਾਰੀ ਸਕੂਲ ਦੇ 110 ਵਿਦਿਆਰਥੀਆਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 9 ਵਿਦਿਆਰਥੀਆਂ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਪਾਈ ਗਈ ਹੈ ਜਿਸ ਕਾਰਨ ਸਕੂਲ ਨੂੰ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।




ਪਿਛਲੇ ਦਿਨੀਂ ਜਿਲਾ ਮੁਕਤਸਰ ਦੇ ਇੱਕ ਸਰਕਾਰੀ ਸਕੂਲ ਵਿਚ ਟੈਸਟਿੰਗ ਦੌਰਾਨ 14 ਵਿਦਿਆਰਥੀ ਕਰੋਨਾ ਪਾਜ਼ਿਟਿਵ ਪਾਏ ਗਏ ਜਿਸ ਕਾਰਨ ਸਕੂਲ ਨੂੰ ਬੰਦ ਕਰਨਾ ਪਿਆ ਇਸਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ 33 ਵਿਦਿਆਰਥੀ ਕੋਰੋਨਾ ਪੋਜਟਿਵ ਪਾਏ ਜਾਣ ਤੇ ਸਕੂਲ ਨੂੰ ਬੰਦ ਕਰਨਾ ਪਿਆ ।


ਜ਼ਿਲ੍ਹਾ ਰੂਪਨਗਰ ਦੇ ਨੰਗਲ ਤਹਿਸੀਲ ਵਿਖੇ ਇਕ ਪ੍ਰਾਈਵੇਟ ਸਕੂਲ ਵਿੱਚ 3 ਵਿਦਿਆਰਥੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ਦੀ ਖਬਰ ਹੈ ਇਹ ਸਕੂਲ ਵੀ ਪ੍ਰਸ਼ਾਸਨ ਵੱਲੋਂ ਬੰਦ ਕੀਤਾ ਗਿਆ ਸਨ।


ਇਸਦੇ ਨਾਲ ਹੀ ਜ਼ਿਲਾ ਫਾਜ਼ਿਲਕਾ ਵਿਚ ਕੋਰੋਨਾ ਟੈਸਟ ਕੀਤੇ ਗਏ ਸਨ ਅਤੇ ਉੱਥੇ ਦੇ ਸਕੂਲ ਵਿੱਚ 7 ਵਿਦਿਆਰਥੀ ਕਰੋਨਾ ਪਾਜ਼ਿਟਿਵ ਪਾਏ ਗਏ ਸਨ।

02 ਦਸੰਬਰ ਦੀਆਂ ਨੌਕਰੀਆਂ ਦੇਖੋ ਇਥੇ 







Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends