ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਭਰਤੀ ਪ੍ਰੀਕਿਰਿਆ ਨੂੰ ਪੂਰਾ ਕਰਵਾਉਣ ਲਈ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ

 ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਭਰਤੀ ਪ੍ਰੀਕਿਰਿਆ ਨੂੰ ਪੂਰਾ ਕਰਵਾਉਣ ਲਈ ਵਫਦ ਸਿੱਖਿਆ ਮੰਤਰੀ ਨੂੰ ਮਿਲਿਆ


ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਸਿੱਖਿਆ ਸਕੱਤਰ ਨੂੰ ਫੋਨ ਕਰਕੇ ਭਰਤੀ ਪ੍ਰੀਕਿਰਿਆ ਅਮਲ ਚ ਲਿਆਉਣ ਲਈ ਕਿਹਾ

ਚੰਡੀਗੜ੍ਹ 29 ਦਸੰਬਰ(ਹਰਦੀਪ ਸਿੰਘ ਸਿੱਧੂ) ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਮਜ੍ਹਬੀ ਸਿੱਖ ਵਾਲਮੀਕਿ ਭਲਾਈ ਫਰੰਟ ਪੰਜਾਬ ਦੀ ਪ੍ਰਧਾਨ ਮੈਡਮ ਹਰਪਾਲ ਕੌਰ ਅਤੇ ਅਧਿਆਪਕ ਆਗੂ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਮਿਲਿਆ,ਜਿਸ ਦੌਰਾਨ ਉਨ੍ਹਾਂ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਰੁਕੀ ਸਿੱਧੀ ਭਰਤੀ ਪ੍ਰਕਿਰਿਆਂ ਨੂੰ ਸ਼ੁਰੂ ਕਰਵਾਉਣ ਅਤੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ। ਸਿੱਖਿਆ ਮੰਤਰੀ ਨੇ ਤਰੁੰਤ ਸਿੱਖਿਆ ਸਕੱਤਰ ਅਯੋਏ ਸ਼ਰਮਾਂ ਨੂੰ ਇਸ ਭਰਤੀ ਪ੍ਰਕਿਰਿਆ ਨੂੰ ਅਮਲ ਚ ਲਿਆਉਣ ਦੀ ਹਦਾਇਤ ਕੀਤੀ।

       ਅਧਿਆਪਕ ਆਗੂ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਹੈੱਡ ਟੀਚਰ,ਸੈਂਟਰ ਹੈੱਡ ਟੀਚਰ ਦੀ ਸਿੱਧੀ ਭਰਤੀ ਲਈ 31 ਅਕਤੂਬਰ 2021 ਨੂੰ ਲਿਖਤੀ ਪੇਪਰ ਹੋਇਆ ਸੀ,ਪਰ ਦੋ ਮਹੀਨਿਆਂ ਬਾਅਦ ਵੀ ਇਸ ਭਰਤੀ ਦਾ ਨਤੀਜਾ ਘੋਸ਼ਿਤ ਨਹੀਂ ਕੀਤਾ ਗਿਆ ਜਿਸ ਕਾਰਨ ਪੰਜਾਬ ਭਰ ਦੇ ਅਧਿਆਪਕ ਇਸ ਨਤੀਜੇ ਦੀ ਉਡੀਕ ਕਰ ਰਹੇ ਹਨ,ਉਨ੍ਹਾਂ ਮੰਗ ਕੀਤੀ ਕਿ ਇਸ ਪ੍ਰੀਖਿਆ ਨੂੰ ਤਰੁੰਤ ਪੂਰਾ ਕਰਿਆ ਜਾਵੇ। ਅਧਿਆਪਕ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸਾਬਕਾ ਫੌਜੀ,ਖਿਡਾਰੀਆਂ ਦੇ ਕੋਟੇ ਦੀਆਂ ਭਰਤੀ ਸ਼ਰਤਾਂ ਨੂੰ ਵੀ ਦਰੁਸਤ ਕੀਤਾ ਜਾਵੇ। ਆਗੂਆਂ ਨੇ ਇਸ ਗੱਲ 'ਤੇ ਤਸੱਲੀ ਪ੍ਰਗਟ ਕੀਤੀ ਕਿ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਉਨ੍ਹਾਂ ਦੀ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਇਸ ਦੇ ਹੱਲ ਦਾ ਭਰੋਸਾ ਪ੍ਰਗਟਾਇਆ।

ਇਸ ਮੌਕੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ, ਅਧਿਆਪਕ ਆਗੂ ਅਕਬਰ ਸਿੰਘ ਬੱਪੀਆਣਾ, ਭਾਰਤ ਭੂਸ਼ਣ,ਮਨਜਿੰਦਰਜੀਤ ਸਿੰਘ,ਮੈਡਮ ਭਗਵੰਤ ਕੌਰ ਪਟਿਆਲਾ, ਮੈਡਮ ਗੁਰਵਿੰਦਰ ਕੌਰ ਵੀ ਹਾਜ਼ਰ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends