ਹੈੱਡ ਟੀਚਰ, ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਸਬੰਧੀ ਡੀ ਪੀ ਪ੍ਰਾਇਮਰੀ ਨਾਲ ਹੋਈ ਗੱਲਬਾਤ: ਅਮਨਦੀਪ ਸਰਮਾ
ਤਰੱਕੀਆਂ ਦੀਆਂ ਲਿਸਟਾਂ ਇੱਕ ਦੋ ਦਿਨਾਂ ਵਿੱਚ ਜਾਰੀ ਹੋਣ ਦੀ ਸੰਭਾਵਨਾ :ਸਤਿੰਦਰ ਸਿੰਘ ਦੁਆਬੀਆ।
ਪਿਛਲੇ ਕਈ ਮਹੀਨਿਆਂ ਤੋਂ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੋਂ ਡੀ ਪੀ ਆਈ ਐਲੀਮੈਂਟਰੀ ਸਿੱਖਿਆ ਪੰਜਾਬ ਕੋਲ ਪ੍ਰਵਾਨਗੀ ਹਿੱਤ ਭੇਜੀਆ ਗਈਆਂ ਸਨ ।ਜਿਨ੍ਹਾਂ ਦੇ ਨਾਂ ਆਉਣ ਕਾਰਨ ਅਧਿਆਪਕ ਵਰਗ ਵਿੱਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਸੀ।ਅੱਜ ਜਥੇਬੰਦੀ ਪੰਜਾਬ ਦੀ ਸੂਬਾ ਜਨਰਲ ਸਕੱਤਰ ਸਤਿੰਦਰ ਸਿੰਘ ਦੁਆਬੀਆ ਨੇ ਡੀ ਪੀ ਆਈ ਪ੍ਰਾਈਮਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰੱਕੀਆਂ ਦੀਆਂ ਲਿਸਟਾਂ ਤੁਰੰਤ ਜਾਰੀ ਕੀਤੀਆਂ ਜਾਣ। ਗੱਲਬਾਤ ਸਮੇਂ ਡੀਪੀਆਈ ਪ੍ਰਾਇਮਰੀ ਮੈਡਮ ਹਰਿੰਦਰ ਕੌਰ ਨੇ ਕਿਹਾ ਕਿ ਅੱਜ ਸਿੱਖਿਆ ਸਕੱਤਰ ਪੰਜਾਬ ਤੋਂ ਤਰੱਕੀਆਂ ਸਬੰਧੀ ਫਾਇਲ ਆ ਜਾਵੇਗੀ ਅਤੇ ਇਸ ਤੋਂ ਬਾਅਦ ਤੁਰੰਤ ਪ੍ਰੋਸੈੱਸ ਸ਼ੁਰੂ ਕਰ ਦਿੱਤਾ ਜਾਵੇਗਾ।
ALSO READ:
- PSEB Term-1 EXAM : ਸਿੱਖਿਆ ਬੋਰਡ ਵੱਲੋਂ ਨਿਗਰਾਨ ਅਮਲੇ ਦੀਆਂ ਡਿਊਟੀਆਂ ਲਗਾਉਣ ਸਬੰਧੀ ਕੀਤੇ ਵੱਡੇ ਬਦਲਾਅ
ਜਥੇਬੰਦੀ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੇ ਮਸਲਿਆਂ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਮਿਲਣ ਦਾ ਪ੍ਰੋਗਰਾਮ ਤੈਅ ਕੀਤਾ ਹੈ ।ਉਨ੍ਹਾਂ ਕਿਹਾ ਕਿ ਜੇਕਰ ਮਸਲੇ ਹੱਲ ਨਹੀਂ ਹੁੰਦੇ ਤਾਂ ਮਜਬੂਰਨ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।