ਸਾਬਕਾ ਮੰਤਰੀ ਦੇ ਵਿਦੇਸ਼ ਭੱਜਣ ਦਾ ਖਦਸ਼ਾ; ਲੁੱਕਆਊਟ ਨੋਟਿਸ ਜਾਰੀ; ਡਿਪਟੀ ਸੀਐਮ ਨੇ ਕਿਹਾ- ਮਜੀਠੀਆ ਜਲਦ ਹੋਵੇਗਾ ਜੇਲ੍ਹ ਅੰਦਰ

 ਪੰਜਾਬ 'ਚ ਡਰੱਗ ਮਾਮਲੇ ਦੇ ਦੋਸ਼ੀ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਰਾਹੀਂ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਜਿਸ ਦੇ ਜ਼ਰੀਏ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ 'ਤੇ ਅਲਰਟ ਜਾਰੀ ਕੀਤਾ ਗਿਆ ਹੈ। ਤਾਂ ਜੋ ਜੇਕਰ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਫੜਿਆ ਜਾ ਸਕੇ।



ਇਸ ਦੌਰਾਨ ਪੰਜਾਬ 'ਚ ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਜਲਦ ਹੀ ਜੇਲ 'ਚ ਹੋਣਗੇ। ਪੁਲਸ ਨੇ ਸੋਮਵਾਰ ਰਾਤ ਨੂੰ ਮਜੀਠੀਆ ਖਿਲਾਫ ਕ੍ਰਾਈਮ ਬ੍ਰਾਂਚ ਥਾਣੇ 'ਚ ਮਾਮਲਾ ਦਰਜ ਕੀਤਾ ਸੀ ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends