ਫਾਜ਼ਿਲਕਾ : ਸੀ ਪੀ ਐੱਫ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਬੀ ਐੱਡ ਅਧਿਆਪਕ ਫ਼ਰੰਟ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਦੇਪਿੰਦਰ ਸਿੰਘ ਫਾਜਿਲਕਾ ਅਤੇ ਸੀ ਪੀ ਐੱਫ ਇਕਾਈ ਫਾਜਿਲਕਾ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸੱਭਰਵਾਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਫਾਜ਼ਿਲਕਾ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ,24 ਕੈਟਾਗਿਰੀਜ ਲਈ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਾਉਣ ,ਬਾਰਡਰ ਏਰੀਆ ਭੱਤਾ ਨੋਟੀਫਿਕੇਸ਼ਨ ਜਾਰੀ ਕਰਾਉਣ ਲਈ, ਪੰਜਵੀਂ, ਅੱਠਵੀਂ ਜਮਾਤ ਦੀ ਰਜਿਸਟ੍ਰੇਸ਼ਨ ਦੀ ਲੇਟ ਫੀਸ ਮੁਆਫ਼ੀ ਸਬੰਧੀ ਅਤੇ ਅਧਿਆਪਕ ਵਰਗ ਦੀਆਂ ਹੋਰ ਸਮੱਸਿਆਵਾਂ ਸਬੰਧੀ ਮਿਲਿਆ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਨਾਲ ਸਬੰਧਤ ਫਾਇਲ ਆਪਣੇ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ ਜੀ ਨੂੰ ਅਗਲੀ ਕਾਰਵਾਈ ਲਈ ਦਿੱਤੀ ਗਈ ਅਤੇ ਬਾਕੀ ਮਸਲਿਆਂ ਨੂੰ ਧਿਆਨ ਨਾਲ ਸੁਣਦੇ ਹੋਏ ਕਿਹਾ ਕਿ ਉਹ ਜਲਦ ਹੀ ਬਾਕੀ ਮਸਲਿਆਂ ਸਬੰਧੀ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਸੀ ਪੀ ਐੱਫ ਐਸੋਸੀਏਸ਼ਨ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਨਗੇ।