ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਨਿਆ ਕਿ ਮੁਲਾਜ਼ਮਾਂ ਦੀ ਪੈਨਸ਼ਨ ਜ਼ਰੂਰੀ
ਟੈਂਕੀ 'ਤੇ ਚੜ੍ਹਨ ਵਾਲਿਆਂ ਨਾਲ ਪ੍ਰਗਟਾਈ ਨਰਾਜ਼ਗੀ
ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਾਨਸਾ ਵਿਖੇ ਵਫਦ ਚੰਨੀ ਨੂੰ ਮਿਲਿਆ
ਮਾਨਸਾ,10 ਦਸੰਬਰ (ਹਰਦੀਪ ਸਿੰਘ ਸਿੱਧੂ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮਸਲੇ ਨੂੰ ਗੰਭੀਰਤਾ ਨਾਲ ਸੁਣਦਿਆਂ ਮੰਨਿਆ ਕਿ ਹਰ ਮੁਲਾਜ਼ਮ ਦੀ ਪੈਨਸ਼ਨ ਜ਼ਰੂਰ ਹੋਣੀ ਚਾਹੀਦੀ ਹੈ, ਇਸ ਮੁੱਦੇ ਨੂੰ ਉਹ ਜਲਦੀ ਵਿਚਾਰਨਗੇ। ਮਾਨਸਾ ਦੌਰੇ ਦੌਰਾਨ ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮਸਲੇ ਨੂੰ ਲੈ ਕੇ ਵੱਖ ਵੱਖ ਪੁਰਾਣੀ ਪੈਨਸ਼ਨ ਕਮੇਟੀ ਦੇ ਆਗੂਆ ਰਾਜੇਸ਼ ਕੁਮਾਰ ਬੁਢਲਾਡਾ, ਦਰਸ਼ਨ ਸਿੰਘ ਅਲੀਸ਼ੇਰ, ਕਰਮਜੀਤ ਸਿੰਘ ਤਾਮਕੋਟ,ਦਰਸ਼ਨ ਸਿੰਘ ਅਲੀਸ਼ੇਰ, ਪਰਮਿੰਦਰ ਸਿੰਘ, ਸਤੀਸ਼ ਕੁਮਾਰ,ਹਰਦੀਪ ਸਿੰਘ ਸਿੱਧੂ ਦੀ ਅਗਵਾਈ 'ਚ ਵਫਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਜਿਸ ਦੌਰਾਨ ਆਗੂਆਂ ਨੇ ਮੁੱਖ ਮੰਤਰੀ ਦੇ ਧਿਆਨ 'ਚ ਲਿਆਂਦਾ ਕਿ 2004 ਤੋਂ ਬਾਅਦ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਵੱਖ ਵੱਖ ਵਿਭਾਗਾਂ ਚ ਕੰਮ ਕਰਦੇ ਲੱਖਾਂ ਮੁਲਾਜ਼ਮਾਂ ਦਾ ਭਵਿੱਖ ਤਬਾਹ ਹੋ ਗਿਆ ਹੈ।
JOIN TELEGRAM FOR LATEST UPDATES
https://t.me/+Z0fDBg5zf6ZjYzk1
👆👆👆👆👆👆👆👆👆👆👆
ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਬਹੁਤ ਸਾਰੇ ਵਿਧਾਇਕ, ਇੱਥੋਂ ਤੱਕ ਕਿ ਕਾਂਗਰਸ ਦੇ ਕਈ ਕੋਮੀ ਨੇਤਾ ਵੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੇ ਹੱਕ ਵਿੱਚ ਆਪਣੀ ਸਟੇਟਮੈਂਟ ਦੇ ਚੁੱਕੇ ਹਨ, ਪਰ ਪੰਜਾਬ ਵਿੱਚ ਤਾਂ ਕਾਂਗਰਸ ਸਰਕਾਰ ਹੈ, ਸੋ ਪੰਜਾਬ ਵਿੱਚ ਇਹ ਮਸਲਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਜਿਸ ਤੇ ਮੁੱਖ ਮੰਤਰੀ ਨੇ ਆਗੂਆਂ ਨੂੰ ਕਿਹਾ ਉਹ ਵੀ ਇਸ ਸਬੰਧੀ ਜਲਦੀ ਕੋਈ ਫੈਸਲਾ ਲੈਣਗੇ। ਇੱਥੇ ਇਹ ਜ਼ਿਕਰਯੋਗ ਹੈ ਪਿਛਲੇ ਦਿਨੀਂ ਅਧਿਆਪਕ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੁਰਾਣੀ ਪੈਨਸ਼ਨ ਕਮੇਟੀ ਦੇ ਸੂਬਾ ਕੋ ਕਨਵੀਨਰ ਕਰਮਜੀਤ ਸਿੰਘ ਤਾਮਕੋਟ ਅਤੇ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਅਤੇ ਵੱਖ ਵੱਖ ਜੰਥੇਬੰਦੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਘੇਰਨ ਦਾ ਐਲਾਨ ਕੀਤਾ ਹੋਇਆ ਸੀ, ਜਿਸ ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਮਾਨਸਾ ਦੇ ਪ੍ਰਸ਼ਾਸਨ ਨੇ ਵਿਸ਼ੇਸ਼ ਤੌਰ ਤੇ ਜੰਥੇਬੰਦੀ ਦੇ ਆਗੂਆਂ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ।
- CABINET MEETING: ਪੰਜਾਬ ਮੰਤਰੀ ਪਰਿਸ਼ਦ ਦੀ ਅਹਿਮ ਮੀਟਿੰਗ ਇਸ ਦਿਨ
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ ਵੱਖ ਬੇਰਜ਼ਗਾਰ,ਸਿਹਤ ਕਾਮਿਆਂ, ਆਂਗਣਵਾੜੀ, ਕੱਚੇ ਮੁਲਾਜ਼ਮਾਂ ਦੇ ਵਫਦ ਨੂੰ ਰੈਲੀ ਚ ਜਾਣ ਤੋ ਪਹਿਲਾ ਹੈਲੀਪੈਡ 'ਤੇ ਸੁਣਿਆ, ਪਰ ਟੈਂਕੀ 'ਤੇ ਚੜ੍ਹੇ ਵਰਗਾਂ ਨਾਲ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਾਰੇ ਮਸਲਿਆਂ ਦਾ ਹੱਲ ਗੱਲਬਾਤ ਰਾਹੀ ਹੀ ਸੰਭਵ ਹੈ।