ਸਿੱਖਿਆ ਬੋਰਡ ਵਲੋਂ ਕੱਲ ਨੂੰ ਐਲਾਨਿਆ ਜਾਵੇਗਾ ਨਤੀਜਾ


 ਮੋਹਾਲੀ 8 ਦਸੰਬਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10 ਅਤੇ 11 ਨਵੰਬਰ ਨੂੰ ਕਰਵਾਈ ਗਈ ਮੈਟ੍ਰਿਕੁਲੇਸ਼ਨ ਪੱਧਰੀ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਵੀਰਵਾਰ, 9 ਦਸੰਬਰ ਨੂੰ ਐਲਾਨਿਆ ਜਾਵੇਗਾ। ਨਤੀਜਾ ਘੋਸ਼ਿਤ ਕੀਤੇ  ਜਾਣ ਉਪਰੰਤ ਬੋਰਡ ਦੀ ਵੈਬਸਾਈਟ 'ਤੇ ਉਪਲਬਧ ਕਰਵਾ ਦਿੱਤਾ ਜਾਵੇਗਾ।

। ਪੰਜਾਬ ਸਕੂਲ ਸਿੱਖਿਆ ਬੋਰਡ ਕੰਟਰੋਲਰ ਪਰੀਖਿਆਵਾਂ ਜੇ.ਆਰ. ਮਹਿਰੋਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਪ੍ਰੀਖਿਆ ਲਈ ਕੁੱਲ 4809 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਫ਼ੀਸ ਭਰ ਜਿਨ੍ਹਾਂ 'ਚੋਂ 2894 ਪ੍ਰੀਖਿਆਰਥੀ ਪ੍ਰੀਖਿਆ 'ਚ ਹਾਜ਼ਰ ਹੋਏ।





 ਹਾਜ਼ਰ ਪ੍ਰੀਖਿਆਰਥੀਆਂ 'ਚੋਂ 2764 ਪ੍ਰੀਖਿਆਰਥੀਆਂ ਦਾ ਨਤੀਜਾ ਪਾਸ ਅਤੇ 130 ਪ੍ਰੀਖਿਆਰਥੀਆਂ ਦਾ ਨਤੀਜ ਫ਼ੇਲ੍ਹ ਰਿਹਾ। ਕੁੱਲ 1915 ਪ੍ਰੀਖਿਆਰਥੀ ਇਸ   ਪ੍ਰੀਖਿਆ 'ਚੋਂ ਗੈਰ-ਹਾਜ਼ਰ ਰਹੇ।

 ਸਬੰਧਤ ਪ੍ਰੀਖਿਆਰਥੀ ਵੀਰਵਾਰ 9 ਦਸੰਬਰ ਨੂੰ ਦੁਪਹਿਰ ਤੋਂ ਬਾਅਦ ਬੋਰਡ ਦੀ ਵੈਬਸਾਈਟ 'ਤੇ ਆਪਣਾ ਨਤੀਜਾ ਦੇਖ ਸਕਣਗੇ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends