ਸੰਘਰਸ਼ਾਂ ਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਤੇ ਪੰਜਾਬ ਸਰਕਾਰ ਦਾ ਨਵਾਂ ਫ਼ਰਮਾਨ

 

ਚੰਡੀਗੜ੍ਹ 8 ਦਸੰਬਰ; ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਹੋਣ ਤੇ ਜਿਥੇ ਹਰੇਕ ਵਿਭਾਗ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਸੰਘਰਸ਼ ਕਰ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਇਹਨਾਂ ਸੰਘਰਸ਼ਾਂ ਨੂੰ ਦਬਾਉਣ ਲਈ ਇੱਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ , ਜਿਸ ਤਹਿਤ ਹੁਣ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਮੈਡੀਕਲ ਛੁੱਟੀ ਤੋਂ ਇਲਾਵਾ ਕੋਈ ਹੋਰ ਛੁੱਟੀ ਨਹੀਂ ਮਿਲੇਗੀ।



 ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਸੰਘਰਸ਼ਾਂ ਵਿੱਚ ਸ਼ਾਮਲ ਹੁੰਦਾ ਹੈ ਤਾ ਉਸਦੀ ਗੈਰ ਹਾਜ਼ਰੀ ਲਾਈ ਜਾਵੇਗੀ।

Also read: 



ਇਹ ਪੱਤਰ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਲਈ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਤੇ NO LEAVE, NO WORK ,NO PAY ਨਿਯਮ ਲਾਗੂ ਕੀਤਾ ਗਿਆ ਹੈ.



ਪਾਵਰਕੌਮ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਜਦੋਂ ਕਰਮਚਾਰੀ ਅਧਿਕਾਰੀ ਸ਼ਾਮਿਲ ਹੁੰਦਾ ਹੈ ਤਾਂ NO LEAVE, NO WORK ,NO PAY ਦੇ ਨਿਯਮ ਅਨੁਸਾਰ ਗੈਰ ਹਾਜ਼ਰੀ ਲਗਾਈ ਜਾਵੇ। ਪੱਤਰ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends