ਪੰਜਾਬ ਸਰਕਾਰ ਵਲੋਂ ‘ਦਿ ਪੰਜਾਬ ਲੈਂਡ ਰਿਫਾਰਮਜ਼ ਐਕਟ 1972 ਦੇ ਤਹਿਤ ਸੀਲਿੰਗ ਦੀ ਹੱਦਬੰਦੀ ਤੋਂ ਵੱਧ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦਾ ਰਿਕਾਰਡ ਖੰਗਾਲਿਆ ਜਾਵੇਗਾ ।
ਮਾਲੀਆ ਵਿਭਾਗ ਨੇ ਇਸ ਸਬੰਧੀ ਸਾਰੇ
ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਮੰਗੀ ਹੈ, ਤਾਂ
ਕਿ ਇਸਨੂੰ ਕੰਪਾਈਲ ਕਰਕੇ ਮੁੱਖ ਮੰਤਰੀ ਦੇ
ਕੋਲ ਪੇਸ਼ ਕੀਤਾ ਜਾ ਸਕੇ।
ਮਾਲੀਆ ਵਿਭਾਗ ਵੱਲੋਂ ਜਾਰੀ ਪੱਤਰ
ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ
ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ
23 ਨਵੰਬਰ 2021 ਨੂੰ ਪੇਂਡੂ ਤੇ ਖੇਤ ਮਜ਼ਦੂਰ
ਜਥੇਬੰਦੀਆਂ ਦਾ ਇਕ ਸਾਂਝਾ ਮੋਰਚਾ ਦੇ
ਪ੍ਰਤੀਨਿਧੀਆਂ ਦੇ ਨਾਲ ਇਕ ਮੀਟਿੰਗ ਹੋਈ
ਸੀ। ਇਸ ਮੀਟਿੰਗ ਵਿੱਚ ਸੀਲਿੰਗ ਦੀ ਹੱਦਬੰਦੀ ਤੋਂ ਵੱਧ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦੀ ਰੀਤ ਤਿਆਰ ਕਰਨ ਦੇ ਹੁਕਮ ਦਿੱਤੇ ਸਨ।